Big News : ਪਿੰਡ ਮਾਹਲ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ, ਸੰਗਤ 'ਚ ਰੋਸ ਦੀ ਲਹਿਰ
ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਹੋਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਾਮ ਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਪਵਿੱਤਰ ਅੰਗ ਪਾੜ ਕੇ ਗੁਰਦੁਆਰਾ ਸਾਹਿਬ ਅੰਦਰ ਖਿਲਾਰ ਦਿੱਤੇ ਗਏ।
Publish Date: Wed, 21 Jan 2026 12:08 AM (IST)
Updated Date: Wed, 21 Jan 2026 12:13 AM (IST)
ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਹੋਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਾਮ ਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਪਵਿੱਤਰ ਅੰਗ ਪਾੜ ਕੇ ਗੁਰਦੁਆਰਾ ਸਾਹਿਬ ਅੰਦਰ ਖਿਲਾਰ ਦਿੱਤੇ ਗਏ।
ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਕੁਝ ਸ਼ਰਧਾਲੂ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਪਹੁੰਚੇ। ਬੇਅਦਬੀ ਦੀ ਖ਼ਬਰ ਫੈਲਦੇ ਹੀ ਪਿੰਡ ਵਾਸੀਆਂ ਅਤੇ ਸੰਗਤ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ, ਜਦਕਿ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ।
ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਖਰਾਬ ਦੱਸੇ ਜਾ ਰਹੇ ਹਨ, ਜਿਸ ਕਾਰਨ ਦੋਸ਼ੀ ਦੀ ਤੁਰੰਤ ਪਛਾਣ ਵਿੱਚ ਮੁਸ਼ਕਲ ਆਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਥੇ ਦੋ ਧਿਰਾਂ ਵਿਚਕਾਰ ਝਗੜਾ ਹੋਣ ਦੀ ਵੀ ਜਾਣਕਾਰੀ ਮਿਲੀ ਹੈ, ਜਿਸ ਨੂੰ ਧਿਆਨ ਵਿੱਚ ਰੱਖ ਕੇ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਮੌਕੇ ‘ਤੇ ਪਹੁੰਚੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਡੀਐੱਸਪੀ ਫਿਲੌਰ ਭਰਤ ਮਸੀਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਪਛਾਣ ਹੋ ਚੁੱਕੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।