- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਜਲੰਧਰ ਦੇ ਰਹਿਣ ਵਾਲੇ ਵਿਕਾਸ ਠਾਕੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੀ ਮੁੰਬਈ ਸਥਿਤ ਰਿਹਾਇਸ਼ ਦੇ ਬਾਹਰ ਗੋਲ਼ੀਬਾਰੀ ਕਰਨ ਦੀ ਸਾਜ਼ਿਸ਼ ਰਚਣ ਤੇ ਦਿੱਲੀ ਦੇ ਇਕ ਕਾਰੋਬਾਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਹੈ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਜਲੰਧਰ ਦੇ ਰਹਿਣ ਵਾਲੇ ਵਿਕਾਸ ਠਾਕੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੀ ਮੁੰਬਈ ਸਥਿਤ ਰਿਹਾਇਸ਼ ਦੇ ਬਾਹਰ ਗੋਲ਼ੀਬਾਰੀ ਕਰਨ ਦੀ ਸਾਜ਼ਿਸ਼ ਰਚਣ ਤੇ ਦਿੱਲੀ ਦੇ ਇਕ ਕਾਰੋਬਾਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਇਸ ਗ੍ਰਿਫ਼ਤਾਰੀ ਨੇ ਜਲੰਧਰ, ਦਿੱਲੀ ਤੇ ਮੁੰਬਈ ਦੀ ਪੁਲਿਸ ’ਚ ਹਲਚਲ ਮਚਾ ਦਿੱਤੀ ਹੈ।
ਜਲੰਧਰ ਦੇ ਵਿਕਾਸ ਠਾਕੁਰ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਵਿਕਾਸ ਠਾਕੁਰ, ਜਲੰਧਰ ਦੇ ਨਿਊ ਗਾਂਧੀ ਨਗਰ ਦਾ ਰਹਿਣ ਵਾਲਾ ਹੈ। ਦੋਸ਼ ਹੈ ਕਿ ਉਸਨੂੰ ਮੁੰਬਈ ਤੋਂ ਦਿੱਲੀ ਭੇਜਿਆ ਗਿਆ ਸੀ ਤਾਂ ਜੋ ਉਹ ਫਿਰੌਤੀ ਵਸੂਲਣ ਦੀ ਕੋਸ਼ਿਸ਼ ਵਜੋਂ ਇਕ ਕਾਰੋਬਾਰੀ 'ਤੇ ਗੋਲੀਆਂ ਚਲਾ ਸਕੇ। ਪੁਲਿਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਵਿਕਾਸ ਠਾਕੁਰ ਕਥਿਤ ਤੌਰ 'ਤੇ ਵਿਦੇਸ਼ ’ਚ ਬੈਠੇ ਇਕ ਗੈਂਗਸਟਰ ਦੁਆਰਾ ਚਲਾਏ ਜਾ ਰਹੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਪੁਲਿਸ ਦਾ ਦਾਅਵਾ ਹੈ ਕਿ ਇਹ ਨੈੱਟਵਰਕ ਵੱਖ-ਵੱਖ ਸ਼ਹਿਰਾਂ ’ਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਬਣਾ ਰਿਹਾ ਸੀ।
ਅਮਿਤਾਭ ਬੱਚਨ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼
ਪੁਲਿਸ ਸੂਤਰਾਂ ਮੁਤਾਬਕ, ਇਸੇ ਨੈੱਟਵਰਕ ਦੇ ਮੈਂਬਰਾਂ ਨੇ ਮੁੰਬਈ ’ਚ ਅਮਿਤਾਭ ਬੱਚਨ ਦੀ ਰਿਹਾਇਸ਼ ਦੇ ਬਾਹਰ ਵੀ ਗੋਲੀਬਾਰੀ ਕਰਨ ਦੀ ਯੋਜਨਾ ਬਣਾਈ ਸੀ। ਇਸ ਕੰਮ ਦੀ ਜ਼ਿੰਮੇਵਾਰੀ ਤਰਨਤਾਰਨ ਦੇ ਰਹਿਣ ਵਾਲੇ ਦੀਪਕ ਸਿੰਘ ਨੂੰ ਸੌਂਪੀ ਗਈ ਸੀ। ਗੈਂਗਸਟਰ ਅਮਿਤਾਭ ਬੱਚਨ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ।
ਹਾਲਾਂਕਿ ਅਮਿਤਾਭ ਬੱਚਨ ਪਹਿਲਾਂ ਹੀ ਅਜਿਹੇ ਬਿਆਨ ਦੇਣ ਤੋਂ ਇਨਕਾਰ ਕਰ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਗਏ ਦੂਜੇ ਵਿਅਕਤੀ ਦੀਪਕ ਸਿੰਘ ਦੀ ਅੰਮ੍ਰਿਤਸਰ ’ਚ 3 ਅਕਤੂਬਰ ਨੂੰ ਇੰਸਟਾਗ੍ਰਾਮ ਇਨਫਲੂਐਂਸਰ 'ਮੈਡ ਸੰਧੂ ਦੇ ਕਤਲ ਦੇ ਮਾਮਲੇ ’ਚ ਵੀ ਭਾਲ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ’ਚ ਉਸਦੇ ਕਥਿਤ ਸਾਥੀ ਪਲਵਿੰਦਰ ਸਿੰਘ ਉਰਫ਼ 'ਕਾਕਾ' ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਦਿੱਲੀ ਪੁਲਿਸ ਦੀ ਕਾਰਵਾਈ ਨਾਲ ਇਕ ਵੱਡੀ ਘਟਨਾ ਟਲੀ
ਦਿੱਲੀ ਪੁਲਿਸ ਅਨੁਸਾਰ, ਵਿਕਾਸ ਠਾਕੁਰ ਨੂੰ ਗਿਰਫਤਾਰ ਕਰਨ ਤੋਂ ਬਾਅਦ ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੇ ਕਥਿਤ ਮਾਸਟਰਮਾਈਂਡ ਇਕ ਗੈਂਗਸਟਰ ਦੇ ਨਾਲ-ਨਾਲ ਉਸਦੇ ਵਿਦੇਸ਼ੀ ਸੰਪਰਕਾਂ ਤੇ ਹੋਰ ਸੰਭਾਵਿਤ ਸਾਥੀਆਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।