PPR ਮਾਰਕੀਟ 'ਚ ਪੁਲਿਸ ਦਾ ਵੱਡਾ ਐਕਸ਼ਨ, ਰੈਸਟੋਰੈਂਟ ਦੀ ਆੜ 'ਚ ਚੱਲ ਰਹੇ ਗੈਰ-ਕਾਨੂੰਨੀ ਹੁੱਕਾ ਬਾਰ ਦਾ ਪਰਦਾਫਾਸ਼, ਮਾਲਕ ਗ੍ਰਿਫ਼ਤਾਰ
ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਰੈਸਟੋਰੈਂਟ ਅੰਦਰ ਗਾਹਕਾਂ ਨੂੰ ਹੁੱਕਾ ਪੀਣ ਲਈ ਦਿੱਤਾ ਜਾ ਰਿਹਾ ਸੀ। ਜਾਂਚ ਦੌਰਾਨ ਪ੍ਰਮੋਦ ਕੁਮਾਰ ਕੋਈ ਵੈਧ ਲਾਇਸੈਂਸ ਜਾਂ ਆਗਿਆ ਪੱਤਰ ਪੁਲਿਸ ਸਾਹਮਣੇ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।
Publish Date: Sun, 11 Jan 2026 01:49 PM (IST)
Updated Date: Sun, 11 Jan 2026 01:52 PM (IST)
ਜਾਗਰਣ ਸੰਵਾਦਦਾਤਾ, ਜਲੰਧਰ : ਪੀਪੀਆਰ ਮਾਰਕੀਟ ’ਚ ਗ਼ੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਹੁੱਕਾ ਬਾਰ 'ਤੇ ਥਾਣਾ-7 ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਹੁੱਕਾ ਬਾਰ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਕੇ ਮੌਕੇ 'ਤੇ ਨਸ਼ੇ ਨਾਲ ਜੁੜਿਆ ਸਾਮਾਨ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਪੀਪੀਆਰ ਮਾਰਕੀਟ ਨੇੜੇ ਰਹਿਣ ਵਾਲੇ ਪ੍ਰਮੋਦ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਥਾਣਾ-7 ਦੀ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਪੀਪੀਆਰ ਮਾਰਕੀਟ ’ਚ ਸਥਿਤ ਇਕ ਰੈਸਟੋਰੈਂਟ ਅੰਦਰ ਗ਼ੈਰ ਕਾਨੂੰਨੀ ਤਰੀਕੇ ਨਾਲ ਹੁੱਕਾ ਬਾਰ ਚਲਾਇਆ ਜਾ ਰਿਹਾ ਹੈ। ਦੱਸਿਆ ਗਿਆ ਕਿ ਰੈਸਟੋਰੈਂਟ ’ਚ ਆਉਣ ਵਾਲੇ ਗਾਹਕਾਂ ਨੂੰ ਵੱਖ-ਵੱਖ ਕਿਸਮਾਂ ਦੇ ਹੁੱਕਾ ਫਲੈਵਰ ਪਰੋਸੇ ਜਾ ਰਹੇ ਹਨ, ਜਦਕਿ ਇਸ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਵੈਧ ਲਾਇਸੈਂਸ ਨਹੀਂ ਲਿਆ ਗਿਆ ਸੀ।
ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਰੈਸਟੋਰੈਂਟ ਅੰਦਰ ਗਾਹਕਾਂ ਨੂੰ ਹੁੱਕਾ ਪੀਣ ਲਈ ਦਿੱਤਾ ਜਾ ਰਿਹਾ ਸੀ। ਜਾਂਚ ਦੌਰਾਨ ਪ੍ਰਮੋਦ ਕੁਮਾਰ ਕੋਈ ਵੈਧ ਲਾਇਸੈਂਸ ਜਾਂ ਆਗਿਆ ਪੱਤਰ ਪੁਲਿਸ ਸਾਹਮਣੇ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਰੈਸਟੋਰੈਂਟ ਤੋਂ ਹੁੱਕਾ, ਫਲੈਵਰ ਤੇ ਹੋਰ ਨਸ਼ੀਲੇ ਸਾਮਾਨ ਵੀ ਬਰਾਮਦ ਕੀਤੇ ਹਨ। ਬਰਾਮਦ ਕੀਤੀ ਗਈ ਸਮੱਗਰੀ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ-7 ਦੀ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਗ੍ਰਿਫ਼ਤਾਰ ਵਿਅਕਤੀ ਕਿੰਨੇ ਸਮੇਂ ਤੋਂ ਹੁੱਕਾ ਬਾਰ ਚਲਾ ਰਿਹਾ ਸੀ ਤੇ ਕੀ ਇਸ ’ਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ ਜਾਂ ਨਹੀਂ।