ਅਮਰਜੀਤ ਸਿੰਘ ਵੇਹਗਲ, ਜਲੰਧਰ : ਥਾਣਾ 1 ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਰੈੱਸ ਕਾਨਫ਼ਰੰਸ ਰਾਹੀਂ ਥਾਣਾ ਮੁਖੀ ਸਬ-ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਐੱਸਆਈ ਰਾਕੇਸ਼ ਕੁਮਾਰ ਵੱਲੋਂ ਮੋਹਿਤ ਥਾਪਰ ਉਰਫ ਸਾਈਂ ਪੁੱਤਰ ਵਾਸੀ ਕਿਸ਼ਨਪੁਰਾ ਨੂੰ ਚੋਰੀਸ਼ੁਦਾ ਮੋਟਰਸਾਈਕਲ ਨੰ. ਪੀਬੀ-07-ਬੀ.ਐੱਲ-3041 ਸਪਲੈਂਡਰ ਰੰਗ ਕਾਲਾ ਸਮੇਤ ਵਾਈ ਪੁਆਇੰਟ ਸ਼ਹੀਦ ਭਗਤ ਸਿੰਘ ਕਾਲੋਨੀ ਤੋਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਖਿਲਾਫ ਪਹਿਲਾ ਥਾਣਾ ਡਵੀਜ਼ਨ ਨੰਬਰ 5 ਵਿਖੇ ਸਾਲ 2015 'ਚ, ਥਾਣਾ ਰਾਮਾ ਮੰਡੀ ਵਿਖੇ 2019 'ਚ ਤੇ ਥਾਣਾ ਸਿਟੀ ਫਗਵਾੜਾ ਕਪੂਰਥਲਾ 'ਚ 2020 ਮਾਮਲੇ ਦਰਜ ਹਨ।