ਮਜੀਠੀਆ ਨੂੰ ਮਿਲੀ ਜ਼ਮਾਨਤ ਸੱਚਾਈ ਦੀ ਜਿੱਤ : ਜਥੇਦਾਰ ਮਹਾਂ ਸਿੰਘ
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਮਾਨਤ ਸੱਚਾਈ ਦੀ ਜਿੱਤ : ਜਥੇਦਾਰ ਮਹਾਂ ਸਿੰਘ
Publish Date: Tue, 03 Feb 2026 08:28 PM (IST)
Updated Date: Wed, 04 Feb 2026 04:11 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ ਹੈ। ਇਹ ਗੱਲ ਹਲਕਾ ਫਿਲੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਹਾਂ ਸਿੰਘ ਰਸੂਲਪੁਰ ਨੇ ਕਹੀ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ, ਧਾਰਮਿਕ ਅਸਥਾਨਾਂ ਤੇ ਮਹਾਪੁਰਸ਼ਾਂ ਬਾਰੇ ਅਪਮਾਨਜਨਕ ਟਿੱਪਣੀਆਂ ਘਟੀਆ ਹਰਕਤਾਂ ਹਨ, ਜਿਸ ਨਾਲ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਦਾਰ ਮਹਾਂ ਸਿੰਘ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਮਜੀਠੀਆ ਨੂੰ ਜਮਾਨਤ ਮਿਲਣ ’ਤੇ ਇਨਸਾਫ਼ ’ਤੇ ਵਿਸ਼ਵਾਸ ਰੱਖਣ ਵਾਲੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਜਥੇਦਾਰ ਮਹਾਂ ਸਿੰਘ ਨੇ ਸਮੂਹ ਪੰਜਾਬੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ, ਅਹੁਦੇਦਾਰਾਂ ਤੇ ਵਰਕਰਾਂ ਨੂੰ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਦਿਨ-ਰਾਤ ਅਰਦਾਸਾਂ ਕਰਕੇ ਇਨਸਾਫ਼ ਲਈ ਸੰਘਰਸ਼ ਕੀਤਾ।