ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾ, ਗੁਰਮੀਤ ਦਾਦੂਵਾਲ ਨੇ ਦਿੱਤੀ ਵਧਾਈ
ਬਿਕਰਮ ਸਿੰਘ ਮਜੀਠੀਆ ਨਾਭਾ ਜੇਲ ਤੋਂ ਰਿਹਾ, ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਵਧਾਈ
Publish Date: Tue, 03 Feb 2026 08:27 PM (IST)
Updated Date: Wed, 04 Feb 2026 04:11 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦਾਦੂਵਾਲ ਨੇ ਮਜੀਠੀਆ ਨੂੰ ਵਧਾਈ ਦਿੱਤੀ। ਗੁਰਮੀਤ ਸਿੰਘ ਦਾਦੂਵਾਲ ਨੇ ਇਸ ਮੌਕੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੂਬਾ ਸਰਕਾਰ ਵੱਲੋਂ ਜਾਅਲਸਾਜ਼ੀ ਰਾਹੀਂ ਝੂਠੇ ਮਾਮਲੇ ’ਚ ਫਸਾਇਆ ਗਿਆ ਸੀ, ਪਰ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ। ਇਸ ਦੌਰਾਨ ਗੁਰਮੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਧਾ ਸੁਆਮੀ ਬਿਆਸ ਡੇਰਾ ਨੂੰ ਲੈ ਕੇ ਦਿੱਤੇ ਬੇਤੁਕੇ ਬਿਆਨਾਂ ਦੀ ਨਿੰਦਾ ਕੀਤੀ ਤੇ ਮਾਫੀ ਮੰਗਣ ਦੀ ਮੰਗ ਕੀਤੀ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰਿਹਾ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਮਰਥਕਾਂ ’ਚ ਖੁਸ਼ੀ ਦਾ ਮਾਹੌਲ ਬਣਿਆ ਹੈ।