ਬਿਲਗਾ ਪੁਲਿਸ ਨੇ 250 ਲੀਟਰ ਲਾਹਨ ਬਰਾਮਦ ਕੀਤੀ
226 ਬੋਤਲਾਂ ਨਾਜਾਇਜ਼ ਸ਼ਰਾਬ
Publish Date: Thu, 11 Dec 2025 11:50 PM (IST)
Updated Date: Thu, 11 Dec 2025 11:51 PM (IST)
226 ਬੋਤਲਾਂ ਨਾਜਾਇਜ਼ ਸ਼ਰਾਬ ਵੀ ਫੜੀ, ਦੋ ਮਾਮਲੇ ਦਰਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸਤਲੁਜ ਕੰਢੇ ਚੱਲਿਆ ਵਿਸ਼ੇਸ਼ ਆਪ੍ਰੇਸ਼ਨ ਜਾਸੰ, ਜਲੰਧਰ : ਥਾਣਾ ਬਿਲਗਾ ਦੀ ਪੁਲਿਸ ਨੇ ਸਤਲੁਜ ਦਰਿਆ ਦੇ ਕੰਢੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾ ਕੇ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਜਿੰਦਰ ਸਿੰ•ਘ, ਥਾਣਾ ਮੁਕੀ ਬਿਲਗਾ ਦੀ ਟੀਮ ਨੇ ਇਲਾਕੇ ’ਚ ਫਲੈਗ ਮਾਰਚ ਕਰਨ ਤੋਂ ਬਾਅਦ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਸਬੰਧੀ ਚੈਕਿੰਗ ਕੀਤੀ। ਇਸ ਦੌਰਾਨ ਟੀਮ ੇ 250 ਲੀਟਰ ਲਾਹਨ, 2 ਤਿਰਪਾਲਾਂ, 2 ਡਰੱਮ ਤੇ 266 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਰਾਮਦਗੀ ਚੋਣਾਂ ਤੋਂ ਪਹਿਲਾਂ ਨਾਜਾਇਜ਼ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਬਰਾਮਦਗੀ ਦੇ ਆਧਾਰ ’ਤੇ ਥਾਣਾ ਬਿਲਗਾ ’ਚ ਦੋ ਮਾਮਲੇ ਦਰਜ ਕੀਤੇ ਗਏ ਹਨ।