ਸ਼੍ਰੋਮਣੀ ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਕਿਰਤੀ ਤੇ ਸੱਚੀ ਭਗਤੀ ਦੀ ਮਿਸਾਲ ਸ੍ਰੋਮਣੀ ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date: Wed, 22 Apr 2026 07:52 PM (IST)
Updated Date: Wed, 22 Apr 2026 07:55 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਕਿਰਤੀ ਤੇ ਸੱਚੀ ਭਗਤੀ ਦੀ ਮਿਸ਼ਾਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਪ੍ਰਕਾਸ਼ ਦਿਹਾੜਾ ਤਾਹਰਪੁਰ ਦੀਆਂ ਸਮੂਹ ਸੰਗਤਾਂ ਵੱਲੋਂ ਭਗਤ ਧੰਨਾ ਪਾਰਕ ’ਚ ਮਨਾਇਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗ੍ਰੰਥੀ ਸਿੰਘ ਨੇ ਭਗਤ ਧੰਨਾ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਰਸ ’ਤੇ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਛਕਿਆ। ਇਸ ਮੌਕੇ ਆਮ ਆਦਮੀ ਪਾਰਟੀ ਬੰਗਾ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਰਸਪਾਲ ਸਿੰਘ ਬੀਸਲਾ, ਗੁਰਮੀਤ ਸਿੰਘ, ਪਰਮਜੀਤ ਸਿੰਘ ਨੰਬਰਦਾਰ, ਪਵਿੱਤਰ ਸਿੰਘ, ਸਤਨਾਮ ਸਿੰਘ, ਡਾ. ਕੁਲਦੀਪ ਰਾਏ, ਰਾਜਦੀਪ ਸਿੰਘ ਅਟਵਾਲ, ਰਣਜੀਤ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਮਨੀ ਧਾਲੀਵਾਲ, ਜਸਵਿੰਦਰ ਸਿੰਘ, ਮਨਦੀਪ ਸਿੰਘ ਸਰਪੰਚ ਤਾਹਰਪੁਰ, ਭੁਪਿੰਦਰ ਸਿੰਘ, ਤਜਿੰਦਰ ਸਿੰਘ, ਬਹਾਦਰ ਸਿੰਘ, ਗ੍ਰਾਮ ਪੰਚਾਇਤ ਮੈਬਰ ਤੇ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ।