ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ
ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ
Publish Date: Tue, 06 Jan 2026 06:49 PM (IST)
Updated Date: Tue, 06 Jan 2026 06:50 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸਤਰੀ ਸਤਿਸੰਗ ਸਭਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੀ ਅਰਦਾਸ ਨਾਲ ਸੰਪੰਨ ਹੋਈ। ਅੰਮ੍ਰਿਤ ਵੇਲੇ ਤੋਂ ਸਜਾਏ ਦੀਵਾਨ ’ਚ ਭਾਈ ਤਜਿੰਦਰ ਸਿੰਘ ਪਾਰਸ, ਭਾਈ ਇਕਵਿੰਦਰ ਸਿੰਘ, ਭਾਈ ਅਭਿਤੇਜ਼ ਸਿੰਘ ਤੇ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਗਈ। ਸ਼ਾਮ ਦੇ ਦੀਵਾਨ ’ਚ ਭਾਈ ਜਸਪਾਲ ਸਿੰਘ, ਭਾਈ ਅਭੀਤੇਜ਼ ਸਿੰਘ ਤੇ ਭਾਈ ਤਜਿੰਦਰ ਸਿੰਘ ਪਾਰਸ ਵੱਲੋਂ ਕੀਰਤਨ ਦੀ ਅੰਮ੍ਰਿਤ ਵਰਖਾ ਕੀਤੀ ਗਈ। ਇਸ ਮੌਕੇ ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਤਰਲੋਚਨ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਲੱਕੀ, ਇੰਦਰਜੀਤ ਸਿੰਘ ਬੱਬਰ, ਸੁਖਜਿੰਦਰ ਸਿੰਘ ਅਲੱਗ, ਸਰਬਜੀਤ ਸਿੰਘ ਕਾਲੜਾ, ਸੁਖਵਿੰਦਰ ਸਿੰਘ ਰਾਜ, ਗੁਰਸ਼ਰਨ ਸਿੰਘ, ਰਣਜੀਤ ਸਿੰਘ ਸੰਤ ਆਦਿ ਸੰਗਤਾਂ ਨੇ ਹਾਜ਼ਰੀ ਭਰੀ।