ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Wed, 07 Jan 2026 08:35 PM (IST)
Updated Date: Wed, 07 Jan 2026 08:39 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਪਿੰਡ ਗਾਧਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ। ਇਸ ਮੌਕੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੂਜੇ ਦਿਨ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦਸਮੇਸ਼ ਅਕੈਡਮੀ ਦੇ ਬੱਚਿਆਂ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਪ੍ਰਿਥੀਪਾਲ ਸਿੰਘ, ਸਕੱਤਰ ਕਰਮਜੀਤ ਸਿੰਘ, ਹਰਜਿੰਦਰ ਸਿੰਘ ਰੰਧਾਵਾ ਖਜ਼ਾਨਚੀ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਕੰਗ, ਤਰਲੋਕ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ, ਪਰਵਿੰਦਰ ਸਿੰਘ, ਮਨਵਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ। ਗ੍ਰੰਥੀ ਗੁਰਪ੍ਰੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।