- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਦੋ ਨਵੇਂ ਸੈੱਲਾਂ ਦਾ ਐਲਾਨ ਕੀਤਾ, ਸੰਜੇ ਸਹਿਗਲ ਤੇ ਹਿਮਾਂਸ਼ੂ ਚੋਪੜਾ ਨੂੰ ਕਨਵੀਨਰ ਨਿਯੁਕਤ ਕੀਤਾ

ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ, ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਧੀਰ ਤੇ ਜ਼ਿਲ੍ਹਾ ਕੋਆਰਡੀਨੇਟਰ ਸੰਜੀਵ ਸ਼ਰਮਾ 'ਮਨੀ' ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ’ਚ ਮੀਟਿੰਗ ਹੋਈ। ਇਸ ਦੌਰਾਨ ਦੋ ਨਵੇਂ ਸੈੱਲਾਂ ਦਾ ਐਲਾਨ ਕੀਤਾ ਗਿਆ ਤੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਐਲਾਨ ਅਨੁਸਾਰ ਸੰਜੇ ਸਹਿਗਲ ਨੂੰ ਮੈਡੀਕਲ ਸੈੱਲ ਦਾ ਕਨਵੀਨਰ ਤੇ ਹਿਮਾਂਸ਼ੂ ਚੋਪੜਾ ਨੂੰ ਜੀਰਾਮਜੀ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ। ਦੋਵਾਂ ਨਵ-ਨਿਯੁਕਤ ਕਨਵੀਨਰ ਨੇ ਸੰਗਠਨਾਤਮਕ ਢਾਂਚੇ ਦੇ ਅਨੁਸਾਰ, ਆਪਣੇ-ਆਪਣੇ ਸੈੱਲਾਂ ’ਚ ਇਕ-ਇਕ ਸਹਿ-ਕਨਵੀਨਰ ਵੀ ਨਿਯੁਕਤ ਕੀਤਾ ਹੈ।
---------------------------
ਸੈੱਲ ਤੇ ਫਰੰਟ ਚੋਣਾਂ ’ਚ ਮੁੱਖ ਭੂਮਿਕਾ ਨਿਭਾਉਣਗੇ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਧੀਰ ਤੇ ਜ਼ਿਲ੍ਹਾ ਕੋਆਰਡੀਨੇਟਰ ਸੰਜੀਵ ਸ਼ਰਮਾ 'ਮਨੀ' ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਪਾਰਟੀ ਸੈੱਲਾਂ ਤੇ ਫਰੰਟਾਂ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵੇਂ ਅਹੁਦੇਦਾਰਾਂ ਦੇ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਤੇ ਵਰਕਰ ਵੀ ਮੌਜੂਦ ਸਨ।