ਜਲੰਧਰ ਉੱਤਰੀ ’ਚ ਭਾਜਪਾ ਵੱਲੋਂ ਪ੍ਰਧਾਨਾਂ ਦੀਆਂ ਨਿਯੁਕਤੀਆਂ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਦੋ ਮੰਡਲਾਂ ’ਚ ਭਾਜਪਾ ਨੇ ਕੀਤੀਆਂ ਪ੍ਰਧਾਨਾਂ ਦੀਆਂ ਨਿਯੁਕਤੀਆਂ
Publish Date: Sun, 11 Oct 2026 07:48 PM (IST)
Updated Date: Mon, 12 Oct 2026 04:06 AM (IST)
--ਅਸ਼ੋਕ ਸਰੀਨ ਹਿੱਕੀ ਨੇ ਆਸ਼ੀਸ਼ ਸਹਿਗਲ ਤੇ ਸ਼ਾਮ ਸ਼ਰਮਾ ਨੂੰ ਸੌਂਪੀ ਜ਼ਿੰਮੇਵਾਰੀ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ, ਜਲੰਧਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਦੋ ਮੰਡਲਾਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਸ ਤਹਿਤ ਭਗਤ ਸਿੰਘ ਕਿਲਾ ਮੰਡਲ ਦੇ ਪ੍ਰਧਾਨ ਵਜੋਂ ਆਸ਼ੀਸ਼ ਸਹਿਗਲ ਤੇ ਕਿਸ਼ਨਪੁਰਾ ਮੰਡਲ ਦੇ ਪ੍ਰਧਾਨ ਵਜੋਂ ਸ਼ਾਮ ਸ਼ਰਮਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਅਸ਼ੋਕ ਸਰੀਨ ਹਿੱਕੀ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਨਿਸ਼ਠਾ, ਸਮਰਪਣ ਤੇ ਸੰਗਠਨ ਪ੍ਰਤੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੰਡਲ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣਾ ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸੰਗਠਨ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਪਾਰਟੀ ਦੀ ਤਾਕਤ ਹੈ ਤੇ ਸਾਰੇ ਅਹੁਦੇਦਾਰਾਂ ਨੂੰ ਮਿਲ ਕੇ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ’ਚ ਸੰਗਠਨ ਦਾ ਵਿਸਥਾਰ ਕਰਨ ਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਨਵ-ਨਿਯੁਕਤ ਮੰਡਲ ਪ੍ਰਧਾਨ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ।