
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੰਬਿਤ ਡੀਏ ਦੇ ਭੁਗਤਾਨ ਨੂੰ ਲੈ ਕੇ ਕਰਮਚਾਰੀਆਂ-ਪੈਨਸ਼ਨਰਾਂ ਦੀ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਜਲੰਧਰ ਦਾ ਸਮਰਥਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਜਲੰਧਰ ਇਕਾਈ ਨੇ ਆਪ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਪੈਂਡਿੰਗ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ’ਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਤੇ ਸਮੂਹਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ। ਪੈਂਡਿੰਗ ਡੀਏ ਦੇ ਮਾਮਲੇ ’ਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਜਿਨ੍ਹਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਸਾਲਾਂ ਤੱਕ ਪੰਜਾਬ ਦੀ ਸੇਵਾ ਕੀਤੀ, ਉਨ੍ਹਾਂ ਨੂੰ ਆਪਣੇ ਜਾਇਜ਼ ਵਿੱਤੀ ਹੱਕਾਂ ਲਈ ਸੜਕਾਂ ’ਤੇ ਉਤਰਨ ਤੇ ਸਮੂਹਿਕ ਛੁੱਟੀ ਲੈਣ ਲਈ ਮਜਬੂਰ ਕਰਨਾ ਭਗਵੰਤ ਮਾਨ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਟਾਲਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।” ਉਨ੍ਹਾਂ ਮੰਗ ਕੀਤੀ ਕਿ ਆਪ ਸਰਕਾਰ ਪੈਂਡਿੰਗ ਡੀਏ ਦਾ ਪੂਰਾ ਭੁਗਤਾਨ ਬਿਨਾਂ ਕਿਸੇ ਹੋਰ ਦੇਰੀ ਦੇ ਕਰੇ, ਅਦਾਲਤੀ ਹੁਕਮਾਂ ਦੀ ਤੁਰੰਤ ਪਾਲਣਾ ਯਕੀਨੀ ਬਣਾਏ ਤੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਹੱਕ ਪ੍ਰਦਾਨ ਕਰੇ।