ਪੱਤਰ ਪੇ੍ਰਰਕ, ਭੋਗਪੁਰ : ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਸਿੱਖ ਚਿਹਰਿਆਂ ਨੂੰ ਅਹੁਦਿਆਂ 'ਤੇ ਨਿਯੁਕਤ ਕਰ ਕੇ ਪੰਜਾਬੀਆਂ ਨੂੰ ਆਪਸ 'ਚ ਵੰਡਣਾ ਚਾਹੁੰਦੀ ਹੈ ਜਿਸ ਦੀ ਤਾਜ਼ਾ ਮਿਸਾਲ ਸੈਣੀ ਸਮਾਜ ਦੇ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਲਾਉਣਾ ਤੇ ਸੈਣੀ ਸਮਾਜ 'ਚ ਫੁੱਟ ਪਾਉਣ ਦੀ ਕੋਸ਼ਸ਼ਿ ਕੀਤੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ। ਇਹ ਪ੍ਰਗਟਾਵਾ ਭੋਗਪੁਰ ਦੇ ਉੱਘੇ ਕਿਸਾਨ ਸਤਿੰਦਰਪਾਲ ਸਿੰਘ ਸਿੱਧੂ ਤੇ ਜੈਵਿਕ ਖੇਤੀ ਮਾਹਿਰ ਅਮਰਜੀਤ ਸਿੰਘ ਭੰਗੂ ਵੱਲੋਂ ਜਾਗਰਣ ਸਮੂਹ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਹ ਅਹੁਦਾ ਦੇ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਚਾਲ ਚੱਲੀ ਹੈ ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਕਦੇ ਕਾਮਯਾਬ ਨਹੀ ਹੋਣ ਦੇਵੇਗਾ।