- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਮਨਮੀਤ ਸਿੰਘ ਨਿੱਕੂ ਨੂੰ ਸੌਂਪੀ ਫਿਲੌਰ ਮੰਡਲ ਦੀ ਕਮਾਨ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਜਨਤਾ ਪਾਰਟੀ ਵੱਲੋਂ ਮਨਮੀਤ ਸਿੰਘ ਨਿੱਕੂ ਨੂੰ ਭਾਜਪਾ ਮੰਡਲ ਫਿਲੌਰ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੀ ਕੇਂਦਰੀ ਤੇ ਸੂਬਾਈ ਹਾਈਕਮਾਂਡ ਸਮੇਤ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਭਰੋਸੇ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਹ ਫਿਲੌਰ ਮੰਡਲ ਦੇ ਸਮੂਹ ਛੋਟੇ-ਵੱਡੇ ਵਰਕਰਾਂ ਤੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਭਾਜਪਾ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨੇ ਰਿਸ਼ੀ ਕਨੌਜੀਆ, ਮਨੋਹਰ ਲਾਲ ਕਨੌਜੀਆ, ਰਮੇਸ਼ ਕਨੌਜੀਆ, ਬਲਵਿੰਦਰ ਸਿੰਘ, ਪਰਵੀਨ ਜੈਨ, ਸ਼ਾਮ ਲਾਲ, ਗੱਗੂ ਕਨੌਜੀਆ, ਸਾਈਂ ਜੀ ਤੇ ਅਜੈ ਜੈਨ ਸਮੇਤ ਸਮੂਹ ਭਾਜਪਾ ਆਗੂਆਂ ਤੇ ਸਾਥੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਫਿਲੌਰ ਹਲਕੇ ’ਚ ਮਜ਼ਬੂਤ ਕਰਨ ਲਈ ਸਮੂਹ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਗਾਈ ਜਾਵੇਗੀ।