ਭਾਜਪਾ ਨੇ ਵਰਕਰਾਂ ਨੂੰ ਕੀਤਾ ਲਾਮਬੰਦ
ਐੱਮਸੀ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ, ਵਰਕਰਾਂ ਨੂੰ ਕੀਤਾ ਲਾਮਬੰਦ
Publish Date: Thu, 30 Apr 2026 06:46 PM (IST)
Updated Date: Thu, 30 Apr 2026 06:49 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਆਉਣ ਵਾਲੀਆਂ ਮਿਊਂਸੀਪਲ ਕਮੇਟੀ (ਐੱਮਸੀ) ਚੋਣਾਂ ਨੂੰ ਧਿਆਨ ’ਚ ਰੱਖਦਿਆਂ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਪਵਾਰ ਵੱਲੋਂ ਫਿਲੌਰ ਸਥਿਤ ਪਾਰਟੀ ਦਫ਼ਤਰ ’ਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫਿਲੌਰ ਦੇ 15 ਵਾਰਡਾਂ ’ਚ ਪਾਰਟੀ ਦੇ ਉਮੀਦਵਾਰ ਖੜ੍ਹੇ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਾਲ ਹੀ ਚੋਣਾਂ ’ਚ ਵਧੀਆ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਰਣਜੀਤ ਸਿੰਘ ਪਵਾਰ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਜ਼ਬੂਤ ਸੰਗਠਨ ਤੇ ਸੁਚੱਜੀ ਯੋਜਨਾ ਨਾਲ ਭਾਜਪਾ ਆਉਣ ਵਾਲੀਆਂ ਚੋਣਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰੇਗੀ। ਇਸ ਮੌਕੇ ਸਰਕਲ ਪ੍ਰਧਾਨ ਵਿਨੋਦ ਰਹੇਜਾ, ਸੂਬਾ ਕਮੇਟੀ ਮੈਂਬਰ ਗੋਲਡੀ ਨਾਹਰ, ਮਦਾਨ ਸਾਬ, ਮਨੀਸ਼ ਭਾਰਗਵ, ਸ਼ਾਮ ਲਾਲ ਸ਼ਰਮਾ, ਮਹਿਲਾ ਮੋਰਚਾ ਪ੍ਰਧਾਨ ਜੋਤੀ ਕੱਕਰ ਤੇ ਯੁਵਾ ਮੋਰਚਾ ਪ੍ਰਧਾਨ ਸੁਖਵਿੰਦਰ ਸਿੰਘ ਲਾਡੀ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।