
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਭਾਜਪਾ ਦੇ ਇਨਚਾਰਜ ਅਤੇ ਰਾਸ਼ਟਰੀ ਮਹਾ-ਮੰਤਰੀ ਸਤੀਸ਼ ਪੂਨੀਆ ਪੀਐਮ ਸੇਵਾ ਸੰਕਲਪ ਮੁਹਿੰਮ ਲਈ ਵਰਕਰਾਂ ਨਾਲ ਮੀਟਿੰਗ ਕਰਨ ਲਈ ਜਲੰਧਰ ਦੇ ਲਾਇਸ ਭਵਨ ਪਹੁੰਚ ਗਏ ਹਨ। ਉਨ੍ਹਾਂ ਨਾਲ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਤੇ ਹੋਰ ਸੀਨੀਅਰ ਬੀਜੇਪੀ ਆਗੂ ਮੌਜੂਦ ਹਨ।

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜਲੰਧਰ ਵਿਖੇ ਆਯੋਜਿਤ ਅਹਿਮ ਸੰਗਠਨਾਤਮਕ ਬੈਠਕ ਵਿੱਚ ਪਹੁੰਚੇ ਪੰਜਾਬ ਦੇ ਨਵ-ਨਿਯੁਕਤ ਪ੍ਰਭਾਰੀ ਅਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ 'ਤੇ ਤਿੱਖੇ ਰਾਜਨੀਤਿਕ ਹਮਲੇ ਕੀਤੇ। ਪੂਨੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕੋਈ ਸਪੱਸ਼ਟ ਵਿਚਾਰਧਾਰਾ ਨਹੀਂ ਹੈ ਅਤੇ ਇਹ ਸਰਕਾਰ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਭਾਜਪਾ ਦੇ ਇੱਕ ਸੰਸਦ ਮੈਂਬਰ ਦੇ ਸ਼ਾਮਲ ਹੋਣ ਸਬੰਧੀ ਉੱਠੇ ਸਵਾਲਾਂ ਦਾ ਜਵਾਬ ਦਿੰਦਿਆਂ ਪੂਨੀਆ ਨੇ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੋਦੀ ਸਰਕਾਰ ਦੇ ਸ਼ਾਸਨਕਾਲ ਦੌਰਾਨ ਹੀ ਹੋਈ ਹੈ। ਸ਼ੋਕ ਸਭਾ ਵਿੱਚ ਪਹੁੰਚੇ ਆਗੂ ਨਿੱਜੀ ਤੌਰ 'ਤੇ ਗਏ ਸਨ, ਨਾ ਕਿ ਪਾਰਟੀ ਦੇ ਅਧਿਕਾਰਤ ਨੁਮਾਇੰਦੇ ਵਜੋਂ। ਉਨ੍ਹਾਂ ਦੋਹਰਾਇਆ ਕਿ 1984 ਦੇ ਭਿਆਨਕ ਸਿੱਖ ਕਤਲੇਆਮ ਦੀ ਅਸਲ ਦੋਸ਼ੀ ਅਤੇ ਗੁਨਾਹਗਾਰ ਸਿਰਫ਼ ਤੇ ਸਿਰਫ਼ ਕਾਂਗਰਸ ਪਾਰਟੀ ਹੈ।
'ਮਿਸ਼ਨ ਪੰਜਾਬ' ਤਹਿਤ 117 ਸੀਟਾਂ 'ਤੇ ਇਕੱਲੇ ਚੋਣ ਲੜੇਗੀ ਭਾਜਪਾ
ਮੀਟਿੰਗ ਦੌਰਾਨ ਸਤੀਸ਼ ਪੂਨੀਆ ਨੇ ਆਗੂਆਂ ਅਤੇ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮੰਥਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਟੀਚਾ 'ਮਿਸ਼ਨ ਪੰਜਾਬ' ਹੈ ਅਤੇ ਪਾਰਟੀ ਜਨਤਾ ਦੇ ਆਸ਼ੀਰਵਾਦ ਨਾਲ 2027 ਵਿੱਚ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਗਠਜੋੜ ਦੀਆਂ ਅਟਕਲਾਂ 'ਤੇ ਵਿਰਾਮ ਲਗਾਉਂਦਿਆਂ ਉਨ੍ਹਾਂ ਸਾਫ਼ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਦਮ 'ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਆਗੂਆਂ ਨੂੰ ਹਦਾਇਤ ਕੀਤੀ ਕਿ ਵਿਰੋਧੀ ਆਗੂਆਂ ਨਾਲ ਹੋਣ ਵਾਲੀ ਕਿਸੇ ਵੀ ਆਮ ਜਾਂ ਸ਼ਿਸ਼ਟਾਚਾਰ ਮੁਲਾਕਾਤ ਨੂੰ ਰਾਜਨੀਤਿਕ ਗਠਜੋੜ ਨਾਲ ਜੋੜ ਕੇ ਨਾ ਦੇਖਿਆ ਜਾਵੇ।