- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਵਲੋਂ ਜਾਰੀ ਅਧਿਕਾਰਤ ਬਿਆਨ ਅਤੇ ਹੁਕਮਾਂ ਅਨੁਸਾਰ, ਅਰਵਿੰਦ ਮਿਸ਼ਰਾ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ ਜਿਸ ਨਾਲ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਸੀ।

ਮਨਜੀਤ ਸ਼ਮਾਰੂ, ਜਲੰਧਰ : ਭਾਰਤੀ ਜਨਤਾ ਪਾਰਟੀ (ਜਲੰਧਰ ਸ਼ਹਿਰੀ) ਨੇ ਪਾਰਟੀ ਦੇ ਅੰਦਰੂਨੀ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਦਿਆਂ ਸੀਨੀਅਰ ਆਗੂ ਅਰਵਿੰਦ ਮਿਸ਼ਰਾ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਗੰਭੀਰ ਦੋਸ਼ਾਂ ਹੇਠ ਉਨ੍ਹਾਂ ਨੂੰ ਪਾਰਟੀ ਦੀ ਪ੍ਰਾਥਮਿਕ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ/ਨਿਸ਼ਕਾਸਿਤ ਕਰ ਦਿੱਤਾ ਗਿਆ ਹੈ।
ਭਾਜਪਾ ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਵਲੋਂ ਜਾਰੀ ਅਧਿਕਾਰਤ ਬਿਆਨ ਅਤੇ ਹੁਕਮਾਂ ਅਨੁਸਾਰ, ਅਰਵਿੰਦ ਮਿਸ਼ਰਾ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ ਜਿਸ ਨਾਲ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਸੀ। ਪਾਰਟੀ ਹਾਈਕਮਾਂਡ ਵਲੋਂ ਵਾਰ-ਵਾਰ ਦਿੱਤੀਆਂ ਚੇਤਾਵਨੀਆਂ ਦੇ ਬਾਵਜੂਦ ਉਨ੍ਹਾਂ ਦੇ ਵਤੀਰੇ ਵਿੱਚ ਕੋਈ ਸੁਧਾਰ ਨਹੀਂ ਆਇਆ, ਜਿਸ ਤੋਂ ਬਾਅਦ ਬੁੱਧਵਾਰ ਨੂੰ ਇਹ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ।
ਉਹਨਾਂ ਕਿਹਾ ਕਿ ਅਰਵਿੰਦ ਮਿਸ਼ਰਾ ਦੀਆਂ ਗਤੀਵਿਧੀਆਂ ਪਾਰਟੀ ਦੇ ਸੰਵਿਧਾਨ ਅਤੇ ਮਰਿਆਦਾ ਦੇ ਉਲਟ ਸਨ। ਇਸ ਲਈ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ 'ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਜਾਂਦਾ ਹੈ।"
ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੱਜ ਤੋਂ ਬਾਅਦ ਅਰਵਿੰਦ ਮਿਸ਼ਰਾ ਦੀ ਕਿਸੇ ਵੀ ਨਿੱਜੀ ਜਾਂ ਜਨਤਕ ਕਾਰਗੁਜ਼ਾਰੀ, ਬਿਆਨ ਜਾਂ ਕੰਮ ਨਾਲ ਭਾਰਤੀ ਜਨਤਾ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੋਵੇਗਾ।
ਭਾਜਪਾ ਸ਼ਹਿਰੀ ਇਕਾਈ ਨੇ ਚਿਤਾਵਨੀ ਦਿੱਤੀ ਹੈ ਕਿ ਪਾਰਟੀ ਵਿਰੋਧੀ ਕੰਮਾਂ 'ਚ ਲਿਪਤ ਜਾਂ ਸੰਗਠਨ ਦੀ ਛਵੀ ਖ਼ਰਾਬ ਕਰਨ ਵਾਲੇ ਕਿਸੇ ਵੀ ਅਹੁਦੇਦਾਰ ਜਾਂ ਵਰਕਰ ਵਿਰੁੱਧ ਅਜਿਹੀ ਹੀ ਬਿਨਾਂ ਝਿਜਕ ਸਖ਼ਤ ਕਾਰਵਾਈ ਜਾਰੀ ਰਹੇਗੀ।
ਇਸ ਫ਼ੈਸਲੇ ਨਾਲ ਜਲੰਧਰ ਭਾਜਪਾ ਦੇ ਰਾਜਨੀਤਿਕ ਹਲਕਿਆਂ ਵਿੱਚ ਭਾਰੀ ਹਲਚਲ ਮਚ ਗਈ ਹੈ ਅਤੇ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੰਗਠਨ ਤੋਂ ਉੱਪਰ ਕੋਈ ਵੀ ਵਿਅਕਤੀ ਨਹੀਂ ਹੈ।