- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਨਾਲ ਮੱਥਾ ਲਾਉਣ ਵਾਲੀ ਗੱਲ ਬਹੁਤ ਨਿੰਦਣਯੋਗ ਹੈ l ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੁਝ ਅਧਿਕਾਰੀ ਆਮ ਆਦਮੀ ਪਾਰਟੀ ਸਰਕਾਰ ਦੀ ਜੀ ਹਜੂਰੀ ਕਰਨ ਵਿੱਚ ਲੱਗੀ ਹੋਈ ਹੈ l

ਸਟਾਫ ਰਿਪੋਰਟਰ,ਜਲੰਧਰ: ਭਗਵੰਤ ਮਾਨ 'ਤੇ ਲੱਗੇ ਬੇਅਦਬੀ ਦੇ ਦੋਸ਼ਾਂ ਦੇ ਚਲਦਿਆਂ ਅੱਜ ਭਾਜਪਾ ਆਗੂ ਵਿਜੇ ਸਾਂਪਲਾ ਵੱਲੋਂ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ 'ਚ ਸੀਐਮ ਨੂੰ ਲੈ ਕੇ ਜੋ ਚਰਚਾ ਚੱਲ ਰਹੀ ਹੈ ਉਸ ਦੌਰਾਨ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਭਗਵੰਤ ਮਾਨ ਦੀ ਮੱਤ ਮਾਰੀ ਗਈ ਹੈ ਅਤੇ ਉਹ ਸਿੱਧੇ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾ ਰਿਹਾ ਹੈ l ਇੰਨਾ ਕੁਝ ਕਰਨ ਦੀ ਬਜਾਏ ਭਗਵੰਤ ਮਾਨ ਪਹਿਲੇ ਦਿਨ ਹੀ ਮਾਫੀ ਮੰਗ ਲੈਂਦਾ ਤਾਂ ਇਨੀ ਗੱਲ ਨਹੀਂ ਸੀ ਵਧਣੀ l ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਨਾਲ ਮੱਥਾ ਲਾਉਣ ਵਾਲੀ ਗੱਲ ਬਹੁਤ ਨਿੰਦਣਯੋਗ ਹੈ l ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੁਝ ਅਧਿਕਾਰੀ ਆਮ ਆਦਮੀ ਪਾਰਟੀ ਸਰਕਾਰ ਦੀ ਜੀ ਹਜੂਰੀ ਕਰਨ ਵਿੱਚ ਲੱਗੀ ਹੋਈ ਹੈ l ਵਿਜੇ ਸਾਂਪਲਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਜਿਹੜੀ ਵੀਡੀਓ ਦੀ ਜਾਂਚ ਆਪਣੀਆਂ ਲੈਬ ਵਿੱਚ ਕਰਵਾਈ ਗਈ ਉਹ ਫਰਜ਼ੀ ਹਨ ਅਤੇ ਜਿਹੜੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਗਈ ਉਸ ਵਿੱਚ ਸਾਫ਼ ਪਤਾ ਲੱਗ ਰਿਹਾ ਹੈ ਕਿ ਇਹ ਬੇਅਦਬੀ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ l ਉਨ੍ਹਾਂ ਹਰਿਆਣਾ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ l