- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਵੱਲੋਂ ਭਰਵਾਂ ਸਵਾਗਤ

ਮੁਹੱਲਾ ਗੋਬਿੰਦਗੜ੍ਹ ’ਚ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਕੀਤੀ ਫੁੱਲਾਂ ਦੀ ਵਰਖਾ
ਪੱਤਰ ਪ੍ਰੇਰਕ ਪੰਜਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਨਗਰ ਕੀਰਤਨ ਦਾ ਮੁਹੱਲਾ ਗੋਬਿੰਦਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੀਰਤਨ ਦੇ ਮੁਹੱਲਾ ਗੋਬਿੰਦਗੜ੍ਹ ਵਿਖੇ ਪਹੁੰਚਣ 'ਤੇ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਪੰਜ ਪਿਆਰਿਆਂ, ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਦਾ ਸਵਾਗਤ ਕੀਤਾ ਗਿਆ। ਭਾਜਪਾ ਵਰਕਰਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੂੰ ਕੇਲੇ, ਫਲ ਅਤੇ ਪ੍ਰਸ਼ਾਦ ਵੰਡਿਆ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਏਕਤਾ, ਪਿਆਰ, ਬਰਾਬਰਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਲੋੜਵੰਦਾਂ ਦੀ ਸੇਵਾ, ਆਪਸੀ ਸਦਭਾਵਨਾ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਨਗਰ ਕੀਰਤਨ ’ਚ ਸ਼ਾਮਲ ਸਮੂਹ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਕਰਮਜੀਤ ਕੌਰ ਚੌਧਰੀ, ਅਮਰਜੀਤ ਸਿੰਘ ਅਮਰੀ, ਰਮਨ ਪੱਬੀ, ਯੋਗੇਸ਼ ਧੀਰ, ਦੀਪਕ ਤੇਲੂ, ਦਵਿੰਦਰ ਭਾਰਦਵਾਜ, ਬਲਜੀਤ ਪ੍ਰਿੰਸ, ਅਨਿਲ ਸੱਚਰ, ਕੌਂਸਲਰ ਮਨਜੀਤ ਸਿੰਘ ਟੀਟੂ, ਕੌਂਸਲਰ ਰਾਜੀਵ ਢੀਂਗਰਾ, ਕੌਂਸਲਰ ਕੰਵਰ ਸਰਤਾਜ, ਕੌਂਸਲਰ ਅਜੈ ਬਬਲ, ਗੁਰਮੀਤ ਸਿੰਘ, ਰਾਜੇਸ਼ ਮਲਹੋਤਰਾ, ਸ਼ਾਲੂ, ਸੋਨੂੰ ਹੰਸ, ਰਜਿੰਦਰ ਸਿੰਘ ਪੱਪੀ, ਸ਼ਾਮ ਸ਼ਰਮਾ, ਗੋਲਡੀ ਭਾਟੀਆ, ਸੋਨੂੰ ਚੌਹਾਨ, ਕੁਲਵੰਤ ਸ਼ਰਮਾ, ਅਮਿਤ ਸੰਧਾ, ਯੋਗੇਸ਼ ਮਲਹੋਤਰਾ, ਬੱਬੂ, ਸਨੀ ਸ਼ਰਮਾ, ਦੇਵਕੀ ਨੰਦਨ, ਦੀਪਕ ਪੰਡਿਤ, ਦਵਿੰਦਰ ਕਾਲੀਆ, ਕੁਮਾਰ ਬ੍ਰਿਜੇਸ਼, ਕੌਂਸਲਰ ਮਨਜੀਤ ਕੌਰ, ਕੌਂਸਲਰ ਪਤੀ ਜਗਜੀਤ ਸਿੰਘ, ਗੁਰਮੀਤ ਸਿੰਘ ਤੇ ਭਗਤ ਮਨੋਹਰ ਲਾਲ ਸਮੇਤ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।