ਜਲੰਧਰ ’ਚ ਟਰਾਂਸਪੋਰਟ ਮੰਤਰੀ ਖ਼ਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
ਜਲੰਧਰ ’ਚ ਟਰਾਂਸਪੋਰਟ ਮੰਤਰੀ ਖ਼ਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
Publish Date: Tue, 24 Mar 2026 11:13 PM (IST)
Updated Date: Tue, 24 Mar 2026 11:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬੀਤੇ ਦਿਨੀਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲੱਗੇ ਦੋਸ਼ਾਂ ਵਿਰੁੱਧ 24 ਮਾਰਚ ਨੂੰ ਮਹਾਰਿਸ਼ੀ ਦਯਾਨੰਦ ਚੌਕ, ਗੜ੍ਹਾ (ਮੰਡਲ 13) ਵਿਖੇ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪ੍ਰੋ. ਕੰਵਰ ਸਰਤਾਜ ਸਿੰਘ ਨੇ ਕੀਤੀ, ਜਿਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਮੰਤਰੀ ਲਾਲਜੀਤ ਭੁੱਲਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਗਗਨਦੀਪ ਸਿੰਘ ਰੰਧਾਵਾ (ਡੀਐੱਮ ਵੇਅਰਹਾਊਸ) ਨੂੰ ਆਤਮਹੱਤਿਆ ਲਈ ਮਜਬੂਰ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਸਰਬਜੀਤ ਸਿੰਘ ਮੱਕੜ, ਅਮਰਜੀਤ ਸਿੰਘ ਗੋਲਡੀ, ਸੁਨੀਲ ਭਾਰਦਵਾਜ, ਡਿੰਪੀ ਲੁਬਾਣਾ, ਪਰਮਜੀਤ ਸਿੰਘ, ਹਰਮੇਸ਼ ਭਗਤ, ਅਨਿਲ ਸ਼ਰਮਾ, ਲੱਕੀ ਭਗਤ, ਰੌਬਿਨ ਅਰੋੜਾ ਸਮੇਤ ਹੋਰ ਕਈ ਭਾਜਪਾ ਆਗੂ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।