- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਬੋਧਨ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ਹੋਣ ਜਾ ਰਹੇ ਰਜਨੀਸ਼ ਸਹਿਗਲ ਦੀ ਅਚਾਨਕ ਸਿਹਤ ਵਿਗੜ ਗਈ। ਇਸ ਤੋਂ ਬਾਅਦ ਹਾਰਟ ਅਟੈਕ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਪੰਜਾਬੀ ਜਾਗਰਣ, ਜਲੰਧਰ : ਭਾਜਪਾ ਦੀ ਨਸ਼ਾ ਮੁਕਤ ਪੰਜਾਬ ਰੈਲੀ 'ਚ ਸ਼ਾਮਲ ਹੋਣ ਜਾ ਰਹੇ ਇਕ ਭਾਜਪਾ ਕਾਰਕੁਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਨੀਸ਼ ਸਹਿਗਲ ਵਜੋਂ ਹੋਈ ਹੈ ਜੋ ਜਲੰਧਰ ਕੈਂਟ ਦੇ ਦੀਪ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਬੋਧਨ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ਹੋਣ ਜਾ ਰਹੇ ਰਜਨੀਸ਼ ਸਹਿਗਲ ਦੀ ਅਚਾਨਕ ਸਿਹਤ ਵਿਗੜ ਗਈ। ਇਸ ਤੋਂ ਬਾਅਦ ਹਾਰਟ ਅਟੈਕ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਭਾਜਪਾ ਆਗੂ ਕੇਵਲ ਢਿੱਲੋਂ ਨੇ ਸਟੇਜ ਤੋਂ ਰਜਨੀਸ਼ ਸਹਿਗਲ ਨੂੰ ਸ਼ਰਧਾਂਜਲੀ ਦਿੱਤੀ।