ਭਾਜਪਾ ਦੀ ਹੋਈ ਇਤਿਹਾਸਕ ਜਿੱਤ : ਰੁਪਾਣਾ
ਭਾਜਪਾ ਦੀ ਇਤਿਹਾਸਕ ਜਿੱਤ ਸੱਚ ਦਾ ਪ੍ਰਤੀਕ: ਤਰਸੇਮ ਰੁਪਾਣਾ
Publish Date: Mon, 04 May 2026 07:11 PM (IST)
Updated Date: Mon, 04 May 2026 07:14 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ: ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਪੱਛਮੀ ਬੰਗਾਲ ਤੇ ਆਸਾਮ ’ਚ ਭਾਜਪਾ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਲੋਕਾਂ ਦੇ ਦਿਲਾਂ ’ਚ ਵਸ ਚੁੱਕੀ ਹੈ ਤੇ ਇਨ੍ਹਾਂ ਸੂਬਿਆਂ ’ਚ ਮਿਲੀ ਜਿੱਤ ਨਾਲ ਪੰਜਾਬ ਦੀ ਭਾਜਪਾ ਲੀਡਰਸ਼ਿਪ ਦਾ ਮਨੋਬਲ ਵੀ ਕਾਫ਼ੀ ਵਧਿਆ ਹੈ। ਰੁਪਾਣਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ ਨਵਾਂ ਇਤਿਹਾਸ ਰਚੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦਾ ਮੁੱਖ ਮਿਸ਼ਨ ਪੰਜਾਬ ਨੂੰ ਨਸ਼ਾ ਤੇ ਗੈਂਗਸਟਰਵਾਦ ਤੋਂ ਮੁਕਤ ਕਰਵਾਉਣਾ ਹੈ।