ਭਾਜਪਾ ਦੀ ਰੈਲੀ ਰਚੇਗੀ ਨਵਾਂ ਇਤਿਹਾਸ : ਰੁਪਾਣਾ
ਭਾਜਪਾ ਦੀ ਕਿੱਲੀ ਚਾਹਲਾਂ ਰੈਲੀ ਨਵਾਂ ਇਤਿਹਾਸ ਰਚੇਗੀ: ਤਰਸੇਮ ਰੁਪਾਣਾ
Publish Date: Thu, 26 Feb 2026 08:44 PM (IST)
Updated Date: Thu, 26 Feb 2026 08:46 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਦੇ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਕਤਪਾਲੋਂ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਦੇ ਕਿੱਲੀ ਚਾਹਲਾਂ ’ਚ ਹੋਣ ਵਾਲੀ ਰੈਲੀ ਨਵਾਂ ਇਤਿਹਾਸ ਰਚੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਣਗੇ। ਰੁਪਾਣਾ ਨੇ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਰੈਲੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਰਾਜ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ ਤੇ ਸਰਕਾਰ ਹਰ ਮੋਰਚੇ ’ਤੇ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਮਾਈਨਿੰਗ, ਨਸ਼ਿਆਂ ਤੇ ਅਪਰਾਧਿਕ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਆਉਣ ਵਾਲੇ ਸਮੇਂ ’ਚ ਭਾਜਪਾ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਰਹੇ ਹਨ।