ਭਾਜਪਾ ਦੀ ਰੈਲੀ ਨੇ ਪੰਜਾਬੀਆਂ ਦੇ ਦਿਲਾਂ ’ਚ ਪਿਆਰ ਪੈਦਾ ਕੀਤਾ : ਪਵਾਰ
ਭਾਜਪਾ ਦੀ ਰੈਲੀ ਨੇ ਪੰਜਾਬੀਆਂ ਦੇ ਦਿਲਾਂ ’ਚ ਪਿਆਰ ਪੈਦਾ ਕੀਤਾ : ਪਵਾਰ
Publish Date: Sun, 15 Mar 2026 06:40 PM (IST)
Updated Date: Sun, 15 Mar 2026 06:42 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਪਵਾਰ ਮੋਗਾ ਦੇ ਕਿੱਲੀ ਚਾਹਲਾਂ ’ਚ ਹੋਣ ਵਾਲੀ ਭਾਜਪਾ ਰੈਲੀ ਲਈ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ ਤੋਂ ਲਗਭਗ 14 ਬੱਸਾਂ ਭਰ ਕੇ ਵਰਕਰਾਂ ਤੇ ਸਮਰਥਕਾਂ ਸਮੇਤ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਮਾਨ ਸਰਕਾਰ ’ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਤੇ ਦਿਨ-ਦਿਹਾੜੇ ਕਤਲ, ਫਿਰੌਤੀਆਂ ਤੇ ਧਮਕੀਆਂ ਵਰਗੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਕਰ ਕੇ ਔਰਤਾਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਔਰਤਾਂ ਦੇ ਖਾਤਿਆਂ ’ਚ ਬਣਦੀ ਰਕਮ ਜਮ੍ਹਾਂ ਕਰਵਾਈ ਜਾਵੇ। ਰਣਜੀਤ ਸਿੰਘ ਪਵਾਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਸੂਬੇ ’ਚ ਬਦਲਾਅ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਰੈਲੀ ’ਚ ਪਹੁੰਚ ਕੇ ਉਨ੍ਹਾਂ ਦੇ ਵਿਚਾਰ ਸੁਣਨ। ਇਸ ਮੌਕੇ ਉਨ੍ਹਾਂ ਰੈਲੀ ’ਚ ਬੱਸਾਂ ਰਾਹੀਂ ਪਹੁੰਚਣ ਵਾਲੇ ਸਾਰੇ ਵਰਕਰਾਂ ਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।