- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਸੀਐੱਸ ਉਮੀਦਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਭਾਜਪਾ ਯੁਵਾ ਮੋਰਚਾ : ਯਜਿਤ ਹੁਰੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਪ੍ਰਦੇਸ਼ ਦੇ ਕਾਰਜਕਾਰਨੀ ਮੈਂਬਰ ਯਜਿਤ ਹੁਰੀਆ ਨੇ ਪੀਸੀਐੱਸ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸੂਬੇ ਦੇ ਮਿਹਨਤੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਨਾਲ ਪ੍ਰੀਖਿਆ ਦੀ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਨੂੰ ਇਸ ਮਾਮਲੇ ’ਚ ਆਪਣੀ ਚੁੱਪੀ ਤੋੜ ਕੇ ਨੌਜਵਾਨਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਹੁਰੀਆ ਨੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਪੰਜਾਬ ਇਸ ਪੂਰੇ ਮਾਮਲੇ ’ਚ ਸਾਰੇ ਪੀਸੀਐੱਸ ਉਮੀਦਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਨੌਜਵਾਨਾਂ ਨੇ ਆਪਣੇ ਭਵਿੱਖ ਲਈ ਦਿਨ-ਰਾਤ ਮਿਹਨਤ ਕੀਤੀ ਹੈ ਤੇ ਉਨ੍ਹਾਂ ਨੂੰ ਨਿਰਪੱਖ ਪ੍ਰੀਖਿਆ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਮਿਲਣਾ ਉਨ੍ਹਾਂ ਦਾ ਅਧਿਕਾਰ ਹੈ। ਅਸੀਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦੇਵਾਂਗੇ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਨਿਰਪੱਖ ਤਰੀਕੇ ਨਾਲ ਕੀਤੀ ਜਾਵੇ।