
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੀਕੇਯੂ ਕਾਦੀਆਂ ਵਲੋਂ ਬੰਦ ਦੇ ਸੱਦੇ ਤਹਿਤ ਚੱਕ ਬਾਹਮਣੀਆਂ ਟੋਲ ਪਲਾਜ਼ਾ ’ਤੇ ਧਰਨਾ

ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇ ’ਤੇ ਆਵਾਜਾਈ ਰਹੀ ਠੱਪ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ- ਜਲੰਧਰ ਮੋਗਾ ਨੈਸ਼ਨਲ ਹਾਈਵੇ ’ਤੇ ਸਥਿਤ ਚੱਕ ਬਾਹਮਣੀਆਂ ਟੋਲ ਪਲਾਜ਼ਾ ਵਿਖੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰ ਤੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਸਲੇਮਾਂ ਨੇ ਕਿਹਾ ਕਿ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਤੇ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਪਰਿਵਾਰ ਲੰਬੇ ਸਮੇਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਦੀ ਰਿਹਾਈ ਦੀ ਉਡੀਕ ਕਰ ਰਹੇ ਹਨ। ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਲਦ ਫ਼ੈਸਲਾ ਲਿਆ ਜਾਵੇ ਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਰਿਹਾਅ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਅਮਨ ਕੋਚ ਮਲਸੀਆਂ, ਮੇਜਰ ਸਿੰਘ ਬਾਜਵਾ, ਰਣਜੀਤ ਸਿੰਘ ਮਲਸੀਆਂ ਬਲਾਕ ਪ੍ਰਧਾਨ ਸ਼ਾਹਕੋਟ, ਕਾਹਲੋਂ ਮਲਸੀਆਂ, ਜੱਗਾ ਸਿੰਘ ਸੋਹਲ, ਸੁਖਵਿੰਦਰ ਸਿੰਘ ਹੁੰਦਲ , ਬਲਵਿੰਦਰ ਸਿੰਘ ਹੁੰਦਲ, ਸ਼ਿੰਗਾਰਾ ਸਿੰਘ, ਗੁਰਦੇਵ ਸਿੰਘ ਸਰਪੰਚ ਕੰਨੀਆਂ, ਸੁਰਜੀਤ ਸਿੰਘ ਸਰਪੰਚ , ਪਰਮਵੀਰ ਕਾਕੜਾ, ਜਗਦੀਸ਼ ਕਾਕੜਾ, ਸੁਖਦੇਵ ਸਿੰਘ ਸਾਬਕਾ ਸਰਪੰਚ ਨੰਗਲ ਅੰਬੀਆਂ ਖੁਰਦ ਆਦਿ ਹਾਜ਼ਰ ਸਨ।