- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਮੁਕੰਮਲ

-ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਿੱਤੀ ਵਰ੍ਹੇ 2026-27 ਦੀ ਦੂਜੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ ਹੋ ਗਿਆ। ਐੱਲਡੀਐੱਮ ਜਲੰਧਰ ਐੱਮਐੱਸ ਮੋਤੀ ਨੇ ਦੱਸਿਆ ਜ਼ਿਲ੍ਹੇ ਦੇ ਵੱਖ-ਵੱਖ 11 ਬਲਾਕਾਂ ’ਚ ਮੀਟਿੰਗਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਨਾਬਾਰਡ ਦੇ ਅਧਿਕਾਰੀ, ਰੂਡਸੈਟ ਸੰਸਥਾ ਦੇ ਨੁਮਾਇੰਦੇ, ਕਰਿਸਲ ਤੇ ਅਰੋਹ ਫਾਊਂਡੇਸ਼ਨਾਂ ਤੇ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗਾਂ ’ਚ ਦੂਜੀ ਤਿਮਾਹੀ ਦੌਰਾਨ (1 ਜੂਲਾਈ ਤੋਂ 30 ਸਤੰਬਰ 2026 ਤੱਕ) ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ-ਨਾਲ ਚਾਲੂ ਵਿੱਤੀ ਵਰ੍ਹੇ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਐੱਫਐੱਸ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ’ਚ ਗ੍ਰਾਮ ਪੰਚਾਇਤ ਪੱਧਰ ’ਤੇ ਚੱਲ ਰਹੀ ‘ਫਾਈਨਾਂਸ਼ੀਅਲ ਇੰਕਲੂਜ਼ਨ ਸੈਚੂਰੇਸ਼ਨ’ ਮੁਹਿੰਮ ਬਾਰੇ ਵੀ ਬੈਂਕਾਂ ਨੂੰ ਜਾਣੂ ਕਰਵਾਇਆ ਗਿਆ, ਜੋ 21 ਅਕਤੂਬਰ ਤੋਂ ਸ਼ੁਰੂ ਹੋਈ ਹੈ ਤੇ 31 ਦਸੰਬਰ 2026 ਤੱਕ ਜਾਰੀ ਰਹੇਗੀ। ਮੀਟਿੰਗਾਂ ’ਚ ਬੈਂਕ ਅਧਿਕਾਰੀਆਂ ਵੱਲੋਂ 30 ਸਤੰਬਰ 2026 ਨੂੰ ਸਮਾਪਤ ਹੋਈ ਤਿਮਾਹੀ ਦੌਰਾਨ ਆਪੋ-ਆਪਣੇ ਬੈਂਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ। ਐੱਲਡੀਐੱਮ ਨੇ ਜਨ ਸੁਰੱਖਿਆ ਸਕੀਮਾਂ ਤੇ ਪੀਐੱਮ ਸਵੈਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਰਜ਼ੇ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਜਲਦ ਨਿਪਟਾਰੇ ਲਈ ਹਦਾਇਤਾਂ ਕੀਤੀਆਂ। ਬੈਂਕਾਂ ਨੂੰ ਸੀਡੀ ਰੇਸ਼ੋ ’ਚ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ। ਮੀਟਿੰਗਾਂ ’ਚ ਦੂਜੀ ਤਿਮਾਹੀ ਦੌਰਾਨ (1 ਜੂਲਾਈ ਤੋਂ 30 ਸਤੰਬਰ 2026 ਤੱਕ) ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ-ਨਾਲ ਚਾਲੂ ਵਿੱਤੀ ਵਰ੍ਹੇ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਐੱਫਐੱਸ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ’ਚ ਗ੍ਰਾਮ ਪੰਚਾਇਤ ਪੱਧਰ ’ਤੇ ਚੱਲ ਰਹੀ ‘ਫਾਈਨਾਂਸ਼ੀਅਲ ਇੰਕਲੂਜ਼ਨ ਸੈਚੂਰੇਸ਼ਨ’ ਮੁਹਿੰਮ ਬਾਰੇ ਵੀ ਬੈਂਕਾਂ ਨੂੰ ਜਾਣੂ ਕਰਵਾਇਆ ਗਿਆ।