Shahkot Elections Result 2025 : ਕਾਂਗਰਸ ਨੇ ਮਾਰੀ ਬਾਜ਼ੀ, 'ਆਪ' ਤੇ ਅਕਾਲੀ ਨੂੰ ਛੱਡਿਆ ਪਿੱਛੇ
ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਬਲਾਕ ਸੰਮਤੀ ਸ਼ਾਹਕੋਟ ਦੇ 15 ਜ਼ੋਨਾਂ ਦੇ ਰੁਝਾਨਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਕਰਾਰੀ ਮਾਤ ਦੇ ਰਹੀ ਹੈ।
Publish Date: Wed, 17 Dec 2025 01:52 PM (IST)
Updated Date: Wed, 17 Dec 2025 01:53 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਬਲਾਕ ਸੰਮਤੀ ਸ਼ਾਹਕੋਟ ਦੇ 15 ਜ਼ੋਨਾਂ ਦੇ ਰੁਝਾਨਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਕਰਾਰੀ ਮਾਤ ਦੇ ਰਹੀ ਹੈ।
ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੇ ਤਿੰਨ ਰਾਉਂਡ ਮੁਕੰਮਲ ਹੋਣ ਤੋਂ ਬਾਅਦ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਕਾਂਗਰਸ ਨੇ 15 ਵਿੱਚੋਂ 9 ਜ਼ੋਨਾਂ ਵਿੱਚ ਬੜ੍ਹਤ ਬਣਾਈ ਹੋਈ ਹੈ। ਦੂਜੇ ਪਾਸੇ, ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਲਈ ਇਹ ਰੁਝਾਨ ਨਿਰਾਸ਼ਾਜਨਕ ਹਨ, ਜਿੱਥੇ ਪਾਰਟੀ ਕੇਵਲ 4 ਜ਼ੋਨਾਂ ਵਿੱਚ ਹੀ ਅੱਗੇ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) 2 ਜ਼ੋਨਾਂ ਵਿੱਚ ਅੱਗੇ ਚੱਲ ਰਿਹਾ ਹੈ।