ਸ਼ਹੀਦੀ ਦਿਵਸ ਮੌਕੇ ਖੂਨਦਾਨ ਕੈਂਪ 22 ਨੂੰ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 22 ਮਾਰਚ ਨੂੰ ਖੂਨ ਦਾਨ ਕੈਂਪ
Publish Date: Thu, 19 Mar 2026 07:31 PM (IST)
Updated Date: Thu, 19 Mar 2026 07:34 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਭੋਗਪੁਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 15ਵਾਂ ਖੂਨ ਦਾਨ ਕੈਂਪ 22 ਮਾਰਚ ਨੂੰ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਨਵਾਂ ਬੱਸ ਅੱਡਾ, ਜੀਟੀ ਰੋਡ ਭੋਗਪੁਰ (ਜਲੰਧਰ) ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ’ਚ ਇਕੱਠਾ ਕੀਤਾ ਖੂਨ ਥੈਲੇਸੀਮੀਆ ਪੀੜਤ ਮਰੀਜ਼ਾਂ ਦੀ ਸਹਾਇਤਾ ਲਈ ਭੇਜਿਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ, ਨੌਜਵਾਨਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਖੂਨਦਾਨ ਕਰਕੇ ਇਸ ਮਹਾਨ ਕਾਰਜ ’ਚ ਯੋਗਦਾਨ ਪਾਇਆ ਜਾਵੇ ਤਾਂ ਜੋ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਇਲਾਕੇ ਦੇ ਸਮਾਜ ਸੇਵੀਆਂ, ਨੌਜਵਾਨਾਂ ਤੇ ਐੱਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਲਈ ਐਂਬੂਲੈਂਸ ਸੇਵਾ ਦਾ ਵੀ ਸ਼ੁਭ ਆਰੰਭ ਕੀਤਾ ਜਾਵੇਗਾ।