ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Publish Date: Sun, 29 Mar 2026 07:13 PM (IST)
Updated Date: Sun, 29 Mar 2026 07:15 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਅਧੀਨ ਜਲੰਧਰ-ਅੰਮ੍ਰਿਤਸਰ ਰੋਡ ਤੇ ਲਿੰਕ ਸੜਕ ਤੇ ਪੈਂਦੀ ਨਹਿਰ ਦੇ ਨਜ਼ਦੀਕ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਥਾਣਾ ਇਕ ਦੇ ਥਾਣੇਦਾਰ ਸ਼ਾਮ ਜੀ ਲਾਲ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਜਿਸ ਕੋਲੋਂ ਕੋਈ ਵੀ ਸ਼ਨਾਖਤੀ ਕਾਰਡ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਵੇਖਣ ਨੂੰ ਵਿਅਕਤੀ ਦੀ ਉਮਰ ਤਕਰੀਬਨ 50 ਤੋਂ 55 ਸਾਲ ਲੱਗ ਰਹੀ ਹੈ। ਜਿਸ ਦੀ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖੀ ਗਈ ਹੈ।