ਅਣਪਛਾਤੇ ਲਾਸ਼ ਬਰਾਮਦ
ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Publish Date: Fri, 10 Apr 2026 10:04 PM (IST)
Updated Date: Fri, 10 Apr 2026 10:08 PM (IST)
ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਬੀਤੇ ਦਿਨ ਸਥਾਨਕ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਬੋਧਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ ਤੋਂ ਪਿੰਡ ਦਿਆਲਪੁਰ ਵਾਲੀ ਸਾਈਡ ਨੂੰ ਕੌਮੀ ਮਾਰਗ ’ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦੇ ਸਾਹਮਣੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਕਿਸੇ ਅਣਪਛਾਤੇ ਵਾਹਨ ਹੀ ਲਪੇਟ ਚ ਆਉਣ ਕਾਰਨ ਮੌਤ ਹੋ ਗਈ। ਲਾਸ਼ ਇੰਨੀ ਬੁਰੀ ਤਰ੍ਹਾਂ ਕੁਚਲੀ ਗਈ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿਖੇ ਰੱਖਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਸੀ।