ਅਣਪਛਾਤੀ ਲਾਸ਼ ਬਰਾਮਦ
ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Publish Date: Mon, 18 May 2026 07:29 PM (IST)
Updated Date: Mon, 18 May 2026 07:30 PM (IST)
ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਸਥਾਨਕ ਪੁਲਿਸ ਨੂੰ ਇਕ 50-55 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹਵਲਦਾਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਸਥਾਨਕ ਬੱਸ ਅੱਡਾ ਪੁਲ ਥੱਲਿਓਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਨਹੀਂ ਹੋ ਸਕੀ। ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ।