ਬੱਲਾਂ ਅੱਡੇ ਨੇੜੇ ਮਿਲੀ ਅਣਪਛਾਤੀ ਲਾਸ਼
ਬੱਲਾਂ ਅੱਡੇ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Publish Date: Wed, 11 Mar 2026 08:20 PM (IST)
Updated Date: Wed, 11 Mar 2026 08:24 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ–ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਬੱਲਾਂ ਸਰਮਸਤਪੁਰ ਅੱਡੇ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਕਿਸ਼ਨਗੜ੍ਹ ਪੁਲਿਸ ਚੌਕੀ ਨੂੰ ਸੂਚਨਾ ਮਿਲਣ ’ਤੇ ਏਐੱਸਆਈ ਨਿਸ਼ਾਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਪਿੰਡਾਂ ਦੇ ਮੁਹਤਬਰਾਂ ਨੂੰ ਸੱਦ ਕੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ’ਤੇ ਮੌਜੂਦ ਕਿਸੇ ਵੀ ਵਿਅਕਤੀ ਵੱਲੋਂ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਧਾਰਾ 174 ਅਧੀਨ ਕਾਰਵਾਈ ਦਰਜ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ’ਚ ਰੱਖਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।