ਨਵੀਂ ਸਬਜ਼ੀ ਮੰਡੀ ’ਚੋਂ ਅਣਪਛਾਤੀ ਲਾਸ਼ ਮਿਲੀ
ਨਵੀਂ ਸਬਜੀ ਮੰਡੀ ’ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
Publish Date: Wed, 24 Dec 2025 10:10 PM (IST)
Updated Date: Wed, 24 Dec 2025 10:13 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਦੇਰ ਸ਼ਾਮ ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਬਣੇ ਪਖਾਨੇ ਅੰਦਰੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਥਾਣਾ ਇਕ ਦੇ ਮੁਖੀ ਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦੋਂ ਮੌਕੇ ’ਤੇ ਪੁੱਜੇ ਤਾਂ ਤਕਰੀਬਨ 35 ਕੁ ਸਾਲ ਦੇ ਨੌਜਵਾਨ ਦੀ ਲਾਸ਼ ਪਾਈ ਹੋਈ ਸੀ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਆਸ-ਪਾਸ ਦੇ ਲੋਕਾਂ ਕੋਲੋਂ ਉਸਦੀ ਪਛਾਣ ਕਰਾਉਣੀ ਚਾਹੀ ਪਰ ਪਛਾਣ ਨਹੀਂ ਹੋ ਸਕੀ। ਪਛਾਣ ਲਈ ਲਾਸ਼ 72 ਘੰਟੇ ਤੱਕ ਜਲੰਧਰ ਦੇ ਸਿਵਲ ਹਸਪਤਾਲ ’ਚ ਰੱਖੀ ਗਈ ਹੈ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਲੱਗ ਰਿਹਾ ਸੀ ਤੇ ਉਹ ਪਖਾਨੇ ’ਚ ਨਸ਼ੇ ਦਾ ਸੇਵਨ ਕਰ ਰਿਹਾ ਸੀ। ਇਸ ਸਬੰਧੀ ਥਾਣਾ ਮੁਖੀ ਰਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਨੌਜਵਾਨ ਕੋਲੋਂ ਕੋਈ ਵੀ ਨਸ਼ੇ ਦਾ ਸੇਵਨ ਕਰਨ, ਨਸ਼ੇ ਦੇ ਟੀਕੇ ਲਗਾਉਣ ਜਾਂ ਨਸ਼ੇ ਵਰਗੀ ਵਸਤੂ ਪ੍ਰਾਪਤ ਨਹੀਂ ਹੋਈ। ਜੇ ਨੌਜਵਾਨ ਨਸ਼ੇ ਦਾ ਆਦੀ ਹੋਇਆ ਤਾਂ ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਆ ਜਾਵੇਗੀ। ਹੋ ਸਕਦਾ ਹੈ ਕਿ ਨੌਜਵਾਨ ਨੂੰ ਕੋਈ ਅਟੈਕ ਹੋ ਗਿਆ ਹੋਵੇ।