ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Publish Date: Mon, 11 May 2026 07:02 PM (IST)
Updated Date: Mon, 11 May 2026 07:03 PM (IST)
ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਥਾਣਾ ਕਰਤਾਰਪੁਰ ਪੁਲਿਸ ਨੂੰ ਇਕ 20-25 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਸਹਾਇਕ ਸਬ ਇੰਸਪੈਕਟਰ ਇਕਬਾਲ ਸਿੰਘ ਸੈਣੀ ਨੇ ਦੱਸਿਆ ਕਿ ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ ’ਚੋਂ ਇਕ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਤੱਕ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ।