- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਈਮੇਲਾਂ ’ਚ ਸਕੂਲ ਦੇ ਅਹਾਤੇ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ। ਈਮੇਲਾਂ ਪ੍ਰਾਪਤ ਹੋਣ ਤੱਕ ਸਕੂਲ ਪਹਿਲਾਂ ਹੀ ਦਿਨ ਲਈ ਬੰਦ ਹੋ ਚੁੱਕੇ ਸਨ ਤੇ ਸਾਰੇ ਵਿਦਿਆਰਥੀ ਸੁਰੱਖਿਅਤ ਘਰ ਵਾਪਸ ਆ ਗਏ ਸਨ। ਫਿਰ ਵੀ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ’ਚ ਸਰਕਾਰੀ ਇਮਾਰਤਾਂ ਤੇ ਵਿਦਿਅਕ ਸੰਸਥਾਵਾਂ ਨੂੰ ਉਡਾਉਣ ਦੀਆਂ ਧਮਕੀਆਂ ਦੀ ਲੜੀ ਰੁਕਣ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਹਨ। ਤਾਜ਼ਾ ਘਟਨਾ ’ਚ ਜਲੰਧਰ ਸਥਿਤ ਕੇਵੀ-3, ਡੀਏਵੀ ਸਕੂਲ ਤੇ ਇਕ ਹੋਰ ਨਿੱਜੀ ਸਕੂਲ ਨੂੰ ਸ਼ੁੱਕਰਵਾਰ ਨੂੰ ਧਮਕੀ ਭਰੇ ਈਮੇਲ ਮਿਲੇ, ਜਿਸ ਨਾਲ ਸਕੂਲ ਪ੍ਰਸ਼ਾਸਨ ਤੇ ਮਾਪਿਆਂ ’ਚ ਦਹਿਸ਼ਤ ਫੈਲ ਗਈ।
ਜਾਣਕਾਰੀ ਅਨੁਸਾਰ ਈਮੇਲਾਂ ’ਚ ਸਕੂਲ ਦੇ ਅਹਾਤੇ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ। ਈਮੇਲਾਂ ਪ੍ਰਾਪਤ ਹੋਣ ਤੱਕ ਸਕੂਲ ਪਹਿਲਾਂ ਹੀ ਦਿਨ ਲਈ ਬੰਦ ਹੋ ਚੁੱਕੇ ਸਨ ਤੇ ਸਾਰੇ ਵਿਦਿਆਰਥੀ ਸੁਰੱਖਿਅਤ ਘਰ ਵਾਪਸ ਆ ਗਏ ਸਨ। ਫਿਰ ਵੀ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ, ਸਥਾਨਕ ਪੁਲਿਸ, ਬੰਬ ਨਿਰੋਧਕ ਦਸਤੇ ਤੇ ਡੋਗ ਸਕਵੈਡ ਮੌਕੇ 'ਤੇ ਪਹੁੰਚੇ ਤੇ ਸਖ਼ਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਏਜੰਸੀਆਂ ਨੇ ਕਲਾਸਰੂਮਾਂ, ਕੈਂਪਸਾਂ ਤੇ ਆਲੇ ਦੁਆਲੇ ਦੇ ਖੇਤਰਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਧਮਕੀ ਭਰੇ ਈਮੇਲ ਸ਼ਰਾਰਤੀ ਅਨਸਰਾਂ ਦਾ ਕੰਮ ਹਨ ਹਾਲਾਂਕਿ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਾਈਬਰ ਸੈੱਲ ਦੀ ਮਦਦ ਨਾਲ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਤੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਹ ਜਲਦੀ ਹੀ ਮੁਲਜ਼ਮਾਂ ਨੂੰ ਫੜ ਲੈਣਗੇ। ਇਸ ਘਟਨਾ ਤੋਂ ਬਾਅਦ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਚੌਕਸ ਰਹਿਣ ਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ
ਹਨ। ਮਾਪਿਆਂ ਨੂੰ ਵੀ ਅਫਵਾਹਾਂ ਵੱਲ ਧਿਆਨ ਨਾ ਦੇਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪ੍ਰਸ਼ਾਸਨ ਨੂੰ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ। ਜਦ ਕਿ ਇਨ੍ਹਾਂ ਧਮਕੀਆਂ ਦੇ ਵਾਰ-ਵਾਰ ਆਉਣ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ, ਪੁਲਿਸ ਤੇ ਪ੍ਰਸ਼ਾਸਨ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ।