- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ' ਵੱਲੋਂ ਕਰਵਾਇਆ ਗਿਆ 28ਵਾਂ ਬੋਨਸ ਵੰਡ ਸਮਾਗਮ

ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤੀ ਸ਼ਮੂਲੀਅਤ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ
ਜੰਡੂਸਿੰਘਾ ਸਥਿਤ ਦਿ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵੱਲੋਂ 28ਵਾਂ ਸਾਲਾਨਾ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਕਰਤਾਰਪੁਰ ਤੋਂ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਵਿਧਾਇਕ ਬਲਕਾਰ ਸਿੰਘ ਵੱਲੋਂ ਸਭਾ ਨਾਲ ਜੁੜੇ ਲਾਭਪਾਤਰੀਆਂ ਨੂੰ ਬੋਨਸ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਨਾਲ-ਨਾਲ ਦੁੱਧ ਉਤਪਾਦਨ ਤੇ ਹੋਰ ਵੱਖ-ਵੱਖ ਕੰਮ-ਧੰਦਿਆਂ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੀ ਬਣਦੀ ਮਿਹਨਤ ਦਾ ਪੂਰਾ ਮੁੱਲ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਅੱਜ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹੈ।
ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਕਰਤਾਰਪੁਰ ਤੋਂ ਬਲਾਕ ਪ੍ਰਧਾਨ ਡਾ. ਪ੍ਰਤਾਪ ਸਿੰਘ ਜੰਡੂ ਸਿੰਘਾ ਨੇ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਦੇ ਅਣਥੱਕ ਯਤਨਾਂ ਸਦਕਾ ਹਲਕੇ ਦੇ ਤਮਾਮ ਪਿੰਡਾਂ ਵਿੱਚ ਵਿਕਾਸ ਦੇ ਅਨੇਕਾਂ ਕਾਰਜ ਕਰਵਾਏ ਗਏ ਹਨ। ਇਸ ਮੌਕੇ ਸਾਬਕਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਮੱਲੀ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਦੌਰਾਨ ਹਿੰਦਪ੍ਰੀਤ ਸਿੰਘ ਸੰਘਾ, ਨੰਬਰਦਾਰ ਰਾਮ ਸਰੂਪ, ਮੰਗਾ ਪੰਚ, ਸਾਬੀ ਸੰਘਾ, ਜੈਜੀ, ਅਮਰਜੀਤ ਸੰਘਾ, ਮਾਨਵ, ਜੰਗ ਬਹਾਦਰ, ਔਜਲਾ, ਸੋਨੀ ਸੰਘਾ, ਜੱਸੀ ਸੰਘਾ, ਸੋਨੂੰ ਪੰਚ, ਪਰਮਜੀਤ ਸਿੰਘ ਚਾਹਲ ਅਤੇ ਜੰਗ ਬਹਾਦਰ ਸਿੰਘ ਆਦਿ ਹਾਜ਼ਰ ਸਨ।