ਲਵਦੀਪ ਬੈਂਸ, ਪਤਾਰਾ/ਜਲੰਧਰ ਕੈਂਟ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੰਗ ਲਾਇਪਰ ਫੋਰਸ ਦੇ ਮਖੀ ਐਡਵੋਕੇਟ ਯੁਵਰਾਜ ਸਿੰਘ ਪਿੰਡ ਬੋਲੀਨਾ ਦੋਆਬਾ ਵਿਖੇ ਸਰਪੰਚ ਕੁਲਵਿੰਦਰ ਬਾਘਾ ਦਾ ਉਚੇਚੇ ਤੌਰ 'ਤੇ ਸਨਮਾਨ ਕਰਨ ਪੁੱਜੇ। ਐਡਵੋਕੇਟ ਯੁਵਰਾਜ ਸਿੰਘ ਨੇ ਕਿਹਾ ਕਿ ਸਰਪੰਚ ਕੁਲਵਿੰਦਰ ਬਾਘਾ ਪਿੰਡ ਵਾਸੀਆਂ ਤੇ ਸਮਾਜ ਭਲਾਈ ਦੇ ਕੰਮਾਂ ਹਮੇਸ਼ਾ ਅੱਗੇ ਰਹਿੰਦੇ ਹਨ, ਇਸ ਲਈ ਉਹ ਇਹ ਕਿਤਾਬ ਸਰਪੰਚ ਕੁਲਵਿੰਦਰ ਬਾਘਾ ਨੂੰ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਇਨਕਲਾਬ ਦੀ ਸੋਚ ਅਤੇ ਜਜ਼ਬਾ ਹਮੇਸ਼ਾ ਹੀ ਦੁਨੀਆ 'ਤੇ ਬੁਲੰਦ ਰਹੇਗਾ। ਇਸ ਦੌਰਾਨ ਸਰਪੰਚ ਕੁਲਵਿੰਦਰ ਬਾਘਾ ਵਲੋਂ ਸ਼ਹੀਦ-ਏ-ਆਜ਼ਮ ਦੀ ਸੋਚ ਨੂੰ ਅਗਾਂਹ ਵਧਾਉਣ ਲਈ ਐਡਵੋਕੇਟ ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।