
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਪੁਸਤਕ ਡੇਰਾ ਸੱਚਖੰਡ ਬੱਲਾਂ ਵਿਖੇ ਕੀਤੀ ਰਿਲੀਜ਼

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਪੁਸਤਕ '650 ਪ੍ਰਸ਼ਨ-ਉੱਤਰ' ਡੇਰਾ ਸੱਚਖੰਡ ਬੱਲਾਂ ਦੇ ਮੁਖੀ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਵਲੋਂ ਸੰਤ-ਸਮਾਜ ਤੇ ਸੰਗਤਾਂ ਦੀ ਹਾਜ਼ਰੀ ’ਚ ਰਿਲੀਜ਼ ਕੀਤੀ ਗਈ। ਇਹ ਪੁਸਤਕ ਪ੍ਰਸਿੱਧ ਵਿਦਵਾਨ ਡਾ. ਬਲਵੀਰ ਮੰਨਣ (ਪੀ-ਐੱਚਡੀ) ਵੱਲੋਂ ਲਿਖੀ ਗਈ ਹੈ। ਇਸ ਪੁਸਤਕ ’ਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਵਿਚਾਰਧਾਰਾ ਸਬੰਧੀ 650 ਬਹੁ-ਵਿਕਲਪੀ ਪ੍ਰਸ਼ਨ-ਉੱਤਰ ਹਨ ਜਿਹੜੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਵਿਚਾਰਧਾਰਾ ਦੀ ਡੂੰਘੀ ਖੋਜ ਉੱਪਰ ਆਧਾਰਿਤ ਹਨ। ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਸੀਰ ਗੋਵਰਧਨਪੁਰ ਵਾਰਾਣਸੀ ਵੱਲੋਂ ਗੁਰੂ ਜੀ ਦੇ 650ਵੇਂ ਪ੍ਰਕਾਸ਼-ਪੁਰਬ 'ਤੇ ਉਚੇਚੇ ਤੌਰ ਤੇ ਤਿਆਰ ਕਰਵਾਈ ਤੇ ਪ੍ਰਕਾਸ਼ਿਤ ਕਰਵਾਈ ਗਈ ਇਹ ਪੁਸਤਕ ਵਿਦਿਆਰਥੀਆਂ ਦੇ ਪ੍ਰਤੀਯੋਗਤਾ ਮੁਕਾਬਲਿਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਪਾਠਕਾਂ ਤੇ ਲੇਖਕਾਂ-ਵਿਦਵਾਨਾਂ ਲਈ ਵੀ ਇਸ ਪੁਸਤਕ ’ਚ ਮੌਲਿਕ ਸਮੱਗਰੀ ਉਪਲੱਬਧ ਹੈ। ਇਹ ਪੁਸਤਕ ਡੇਰਾ ਸੱਚਖੰਡ ਬੱਲਾਂ ਦੇ ਬੁਕ-ਸਟਾਲ ਉੱਪਰ ਉਪਲੱਬਧ ਹੈ।