ਬੁਟੀਕ ਦੀ ਦੁਕਾਨ ’ਚ ਲੱਗੀ ਅੱਗ
ਸੰਵਾਦ ਸਹਿਯੋਗੀ, ਜਾਗਰਣ, ਜਲੰਧਰ
Publish Date: Sat, 03 Jan 2026 10:22 PM (IST)
Updated Date: Sat, 03 Jan 2026 10:26 PM (IST)
ਸੰਵਾਦ ਸਹਿਯੋਗੀ, ਜਾਗਰਣ, ਜਲੰਧਰ : ਮੁਹੱਲਾ ਕਰਾਰ ਖਾਂ ’ਚ ਸ਼ਾਰਟ ਸਰਕਟ ਕਾਰਨ ਇਕ ਬੁਟੀਕ ਦੀ ਦੁਕਾਨ ’ਚ ਅੱਗ ਲੱਗ ਗਈ। ਅੱਗ ਲੱਗਣ ਦੌਰਾਨ ਧੂੰਆਂ ਉੱਠਦਾ ਦੇਖ ਕੇ ਲੋਕਾਂ ਨੇ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਗਈ। ਅੱਗ ਫੈਲਣ ’ਤੇ ਲੋਕਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਤੁਰੰਤ ਮੌਕੇ ’ਤੇ ਪੁੱਜੀ ਤੇ ਇਕ ਗੱਡੀ ਦੀ ਸਹਾਇਤਾ ਨਾਲ ਅੱਗ ’ਤੇ ਕਾਬੂ ਪਾਇਆ ਪਰ ਇਸ ਦੌਰਾਨ ਅੱਧੇ ਤੋਂ ਜ਼ਿਆਦਾ ਸਾਮਾਨ ਸੜ ਕੇ ਰਾਖ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ’ਤੇ ਸੂਚਨਾ ਮਿਲੀ ਸੀ ਕਿ ਮੁਹੱਲਾ ਕਰਾਰ ਖਾਂ ਦੀ ਬੁਟੀਕ ’ਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ ’ਤੇ ਪੁੱਜੇ ਤੇ ਅੱਗ ਬੁਝਾਉਣ ’ਚ ਲੱਗ ਗਏ। ਮੁੱਢਲੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਪਤਾ ਲੱਗਾ ਹੈ।