- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖਾਲਸਾ ਕਾਲਜ ਦੇ ਫਿਜੀਓਥਰੈਪੀ ਵਿਭਾਗ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੁਲਰ ਆਫ ਫਿਜੀਓਥਰੈਪੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ। ਬੀ. ਪੀ. ਟੀ ਭਾਗ ਪਹਿਲਾ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 1100 ਵਿਚੋਂ 817 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਬੀ. ਪੀ. ਟੀ ਭਾਗ ਦੂਜਾ ਦੀ ਵਿਦਿਆਰਥਣ ਸ਼ੇਆ ਨੇ 800 ਵਿਚੋਂ 583 ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਅੰਕਿਤਾ ਨੇ 565 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ, ਬੀ. ਪੀ. ਟੀ ਭਾਗ ਤੀਜਾ ਦੀ ਵਿਦਿਆਰਥਣ ਕਾਜਲ ਨੇ 1100 ਵਿਚੋਂ 806 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਤੇ ਇਸੇ ਤਰ੍ਹਾਂ ਬੀ. ਪੀ. ਟੀ ਭਾਗ ਚੌਥਾ ਦੀ ਵਿਦਿਆਰਥਣ ਆਸ਼ਿਮਾ ਨੇ 1150 ਵਿਚੋਂ 836 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ, ਡਾ.ਜਸਵੰਤ ਕੌਰ, ਡਾ. ਵਿਸ਼ਾਲੀ ਮਹਿੰਦਰੂ, ਡਾ. ਅੰਜਲੀ ਓਜਾ ਅਤੇ ਡਾ. ਹਿਮਾਨੀ ਵੀ ਹਾਜ਼ਰ ਸਨ।