ਕੀਮਤੀ ਭਗਤ, ਜਲੰਧਰ

ਸੋਮਵਾਰ ਨੂੰ ਆਮ ਆਦਮੀ ਪਾਰਟੀ ਇਕਾਈ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਵਿਰੋਧ 'ਚ ਕੇਂਦਰੀ ਗ੍ਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪੁਤਲਾ ਡੀਸੀ ਦਫ਼ਤਰ ਦੇ ਸਾਹਮਣੇ ਫੂਕਿਆ। ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਤੇ ਦਿਹਾਤੀ ਪ੍ਰਧਾਨ ਪਿੰ੍ਸੀਪਲ ਪੇ੍ਮ ਕੁਮਾਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਨੂੰ ਦਿੱਤੀਆਂ ਵਾਧੂ ਤਾਕਤਾਂ ਦਾ ਵਿਰੋਧ ਕਰਦੇ ਹੋਏ ਕੇਂਦਰ ਦੇ ਇਸ ਕਦਮ ਨੂੰ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਤੇ ਕੌਮੀ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਰਾਜਵਿੰਦਰ ਕੌਰ ਅਤੇ ਪੇ੍ਮ ਕੁਮਾਰ ਨੇ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਹਿ ਮੰਤਰੀ ਅਮਿਤ ਸ਼ਾਹ ਜਿੰਨਾ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ। ਡਾ. ਸ਼ਿਵ ਦਿਆਲ ਮਾਲੀ ਤੇ ਡਾ. ਸੰਜੀਵ ਸ਼ਰਮਾ ਨੇ ਸੰਬੋਧਨ ਕਰਦੇ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਚੰਨੀ ਨੇ ਆਤਮ ਸਮਰਪਣ ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਰੀਬ 27,600 ਵਰਗ ਕਿੱਲੋਮੀਟਰ ਇਲਾਕੇ (ਜੋ ਪੂਰੇ ਪੰਜਾਬ ਦਾ 50 ਫ਼ੀਸਦੀ ਤੋਂ ਵੱਧ ਹੈ) ਦਾ ਕਬਜ਼ਾ ਆਪਣੇ ਹੱਥੀਂ ਸੌਂਪ ਦਿੱਤਾ ਹੈ। ਇਸ ਮੌਕੇ ਇੰਦਰਵੰਸ਼ ਸਿੰਘ ਚੱਢਾ, ਡਾ. ਰਾਜੇਸ਼ ਬੱਬਰ, ਅਬਦੁਲ ਬਾਹਰੀ ਸਲਮਾਨੀ, ਸੰਜੀਵ ਭਗਤ, ਆਤਮ ਪ੍ਰਕਾਸ਼ ਬੱਬਲੂ, ਅਜੈ ਠਾਕੁਰ, ਸੀਮਾ ਵਡਾਲਾ, ਗੁਰਪ੍ਰਰੀਤ ਕੌਰ, ਰਾਜੀਵ ਆਨੰਦ, ਗੁਰਨਾਮ ਸਿੰਘ, ਬਲਬੀਰ ਸਿੰਘ, ਕੇਕੇ ਸ਼ਰਮਾ, ਕੀਮਤੀ ਕੇਸਰ, ਸਤਨਾਮ, ਨਿਤਿਨ ਹਾਂਡਾ, ਸੁਰਿੰਦਰ ਕੁਮਾਰ ਤੇ ਬਲਜਿੰਦਰ ਮੌਜੂਦ ਸਨ।