ਪਿੰਡਾਂ ਦੇ ਵਿਕਾਸ ਕਰਨ ਲਈ ਬਸਪਾ ਬਚਨਬੱਧ : ਚੇਅਰਪਰਸਨ
ਬਲਾਕ ਫਿਲੌਰ ਦੇ ਹਰ ਪਿੰਡ ਦਾ ਵਿਕਾਸ ਕਰਨ ਲਈ ਬਸਪਾ ਬਚਨਬੱਧ : ਚੇਅਰਪਰਸਨ ਸੰਦੀਪ ਕੌਰ
Publish Date: Mon, 04 May 2026 06:09 PM (IST)
Updated Date: Mon, 04 May 2026 06:11 PM (IST)
-34 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਪਗ 1.08 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ: ਬਲਾਕ ਫਿਲੌਰ ਦੇ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਨੂੰ ਬਹੁਜਨ ਸਮਾਜ ਪਾਰਟੀ ਦੀ ਨਵਨਿਯੁਕਤ ਚੇਅਰਪਰਸਨ ਸੰਦੀਪ ਕੌਰ ਲਾਂਦੜਾ ਵੱਲੋਂ ਵਿਕਾਸ ਕਾਰਜਾਂ ਲਈ ਲਗਭਗ 1 ਕਰੋੜ 8 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਸੰਦੀਪ ਕੌਰ ਨੇ ਕਿਹਾ ਕਿ ਬਸਪਾ ਦਾ ਮੁੱਖ ਮਕਸਦ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਦੱਸਿਆ ਕਿ ਚਾਰਜ ਸੰਭਾਲਣ ਸਮੇਂ ਪਾਰਟੀ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਪਿੰਡ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਵੱਲੋਂ ਦਿੱਤੇ ਪ੍ਰਸਤਾਵਾਂ ਨੂੰ ਧਿਆਨ ’ਚ ਰੱਖਦਿਆਂ ਤੇ ਜ਼ਰੂਰਤ ਅਨੁਸਾਰ ਵਿਕਾਸ ਕਾਰਜਾਂ ਲਈ ਇਹ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਵਾਈਸ ਚੇਅਰਪਰਸਨ ਨਛੱਤਰ ਕੌਰ, ਜ਼ੋਨ ਇੰਚਾਰਜ ਤੀਰਥ ਰਾਜਪੁਰਾ, ਜ਼ਿਲ੍ਹਾ ਇੰਚਾਰਜ ਖੁਸ਼ੀ ਰਾਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਸਿੰਘ ਜੀਤੀ ਤੇ ਰਜਨੀ ਬਾਲਾ, ਹਲਕਾ ਪ੍ਰਧਾਨ ਸੁਖਵਿੰਦਰ ਬਿੱਟੂ, ਕੋਆਰਡੀਨੇਟਰ ਮਹਿੰਦਰ ਪਾਲ ਸਿੰਘ ਸਮੇਤ ਬਲਾਕ ਸੰਮਤੀ ਦੇ ਸਾਰੇ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।