- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ੇਰਪੁਰੀ ਨੇ ਨਕੋਦਰ ਹਲਕੇ ਦੀ ਵਿਧਾਇਕਾ ਵੱਲੋਂ ਕੁਝ ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਏ ਜਾਣ ਦੇ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ

ਅਵਤਾਰ ਚੰਦ, ਪੰਜਾਬੀ ਜਾਗਰਣ, ਨੂਰਮਹਿਲ : ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ੇਰਪੁਰੀ ਨੇ ਨਕੋਦਰ ਹਲਕੇ ਦੀ ਵਿਧਾਇਕਾ ਵੱਲੋਂ ਕੁਝ ਵਿਅਕਤੀਆਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਏ ਜਾਣ ਦੇ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਬਸਪਾ ਦੇ ਵਰਕਰ ਦੱਸ ਕੇ ਪਾਰਟੀ ’ਚ ਸ਼ਾਮਲ ਕਰਵਾਉਣਾ ਗਲਤ ਹੈ। ਸ਼ੇਰਪੁਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਜਿਸ ਧਨਵੰਤ ਸਹਜਿਲ ਨੂੰ ਬਸਪਾ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲਾ ਦੱਸਿਆ ਗਿਆ ਹੈ, ਉਸ ਦਾ ਬਸਪਾ ਨਾਲ ਕੋਈ ਸਰਗਰਮ ਸਬੰਧ ਨਹੀਂ ਰਿਹਾ।
ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਇਹ ਵਿਅਕਤੀ ਬਸਪਾ ਦੇ ਸਰਗਰਮ ਵਰਕਰ ਹੀ ਨਹੀਂ ਸਨ ਤਾਂ ਉਨ੍ਹਾਂ ਨੂੰ ਬਸਪਾ ਛੱਡ ਕੇ ‘ਆਪ’ ’ਚ ਸ਼ਾਮਲ ਹੋਣ ਵਾਲੇ ਦੱਸਣ ਦਾ ਕੀ ਅਰਥ ਹੈ? ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੀ ਲੋਕਪ੍ਰਿਯਤਾ ਗੁਆ ਚੁੱਕੀ ਹੈ। ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਇਸ ਮੌਕੇ ਗੁਰਮੇਲ ਚੁੰਬਰ, ਜਨਰਲ ਸਕੱਤਰ ਪੰਜਾਬ, ਦੇਵਰਾਜ ਸੁਮਨ ਸਾਬਕਾ ਪ੍ਰਧਾਨ, ਹੰਸ ਰਾਜ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਅਤੇ ਕੁਲਦੀਪ ਦੀਪਾ ਐੱਮ.ਸੀ. ਵੀ ਮੌਜੂਦ ਸਨ।