ਆਦਮਪੁਰ ’ਚ ਬਸਪਾ ਦਾ ਵਰਕਰ ਸੰਮੇਲਨ 25 ਨੂੰ
25 ਅਪ੍ਰੈਲ ਨੂੰ ਆਦਮਪੁਰ ’ਚ ਬਸਪਾ ਦਾ ਵਰਕਰ ਸੰਮੇਲਨ
Publish Date: Tue, 07 Apr 2026 08:20 PM (IST)
Updated Date: Tue, 07 Apr 2026 08:23 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਬਸਪਾ ਵੱਲੋਂ ਚਲਾਈ ਜਾ ਰਹੀ “ਪੰਜਾਬ ਸੰਭਾਲੋ ਮੁਹਿੰਮ” ਤਹਿਤ ਹਲਕਾ ਆਦਮਪੁਰ ’ਚ 25 ਅਪ੍ਰੈਲ ਨੂੰ ਵਰਕਰ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ ਸਥਾਨਕ ਪੈਲੇਸ, ਭੋਗਪੁਰ ਰੋਡ, ਆਦਮਪੁਰ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪਾਰਟੀ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਤੇ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ ਇਹ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ’ਚ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ, ਪ੍ਰਤਾਪ ਸਿੰਘ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੰਮੇਲਨ ਨੂੰ ਲੈ ਕੇ ਵਰਕਰਾਂ ’ਚ ਕਾਫ਼ੀ ਉਤਸ਼ਾਹ ਹੈ ਤੇ ਹਲਕੇ ’ਚ ਪਾਰਟੀ ਨੂੰ ਹਰ ਵਰਗ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਬਸਪਾ ਹਮੇਸ਼ਾ ਸਰਬ ਸਮਾਜ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ। ਉਨ੍ਹਾਂ ਮਾਇਆਵਤੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ’ਚ ਹਰ ਵਰਗ ਦੇ ਭਲੇ ਲਈ ਮਹੱਤਵਪੂਰਨ ਕੰਮ ਕੀਤੇ ਸਨ ਤੇ ਇਸੇ ਤਰ੍ਹਾਂ ਦੀ ਸੋਚ ਪੰਜਾਬ ’ਚ ਵੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਵਰਗਾਂ ਦੇ ਲੋਕਾਂ ਨੂੰ “ਪੰਜਾਬ ਸੰਭਾਲੋ ਮੁਹਿੰਮ” ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਰਾਜ ਨੂੰ ਖੁਸ਼ਹਾਲੀ ਵੱਲ ਲੈ ਜਾਣ ਲਈ ਬਸਪਾ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਮੌਕੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ।