ਇਤਿਹਾਸਕ ਹੋਵੇਗੀ ‘ਸੱਤਾ ਪ੍ਰਾਪਤ ਕਰੋ’ ਰੈਲੀ : ਰਾਜਪੁਰਾ
ਬਸਪਾ ਦੀ ‘ਸੱਤਾ ਪ੍ਰਾਪਤ ਕਰੋ’ ਰੈਲੀ ਇਤਿਹਾਸਕ ਹੋਵੇਗੀ: ਤੀਰਥ ਰਾਜਪੁਰਾ
Publish Date: Mon, 16 Mar 2026 06:23 PM (IST)
Updated Date: Mon, 16 Mar 2026 06:25 PM (IST)

ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੀਰਥ ਰਾਜਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ’ਚ ਸਿਆਸੀ ਬਦਲਾਅ ਲਿਆਉਣ ਦੇ ਉਦੇਸ਼ ਨਾਲ ਬਸਪਾ ਵੱਲੋਂ 15 ਮਾਰਚ ਨੂੰ ਹਲਕੇ ’ਚ ‘ਸੱਤਾ ਪ੍ਰਾਪਤ ਕਰੋ’ ਦੇ ਨਾਮ ਹੇਠ ਸੂਬਾ ਪੱਧਰੀ ਰੈਲੀ ਕਰਵਾਈ ਜਾ ਰਹੀ ਹੈ। ਪਾਰਟੀ ਨੇ ਇਸ ਰੈਲੀ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਸ਼ਕਤੀ ਪ੍ਰਦਰਸ਼ਨ ਬਣਾਉਣ ਦਾ ਟੀਚਾ ਰੱਖਿਆ ਹੈ। ਇਹ ਰੈਲੀ ਬਸਪਾ ਦੇ ਬਾਨੀ ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਹੋਵੇਗੀ। ਰਾਜਪੁਰਾ ਨੇ ਕਿਹਾ ਕਿ ਪਾਰਟੀ ਵਰਕਰਾਂ ’ਚ ਇਸ ਰੈਲੀ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਵੱਡੀ ਗਿਣਤੀ ’ਚ ਲੋਕਾਂ ਦੀ ਭਾਗੀਦਾਰੀ ਦੀ ਉਮੀਦ ਹੈ। ਰਾਜਪੁਰਾ ਨੇ ਦੋਸ਼ ਲਗਾਇਆ ਕਿ ਪੰਜਾਬ ’ਚ ਹੁਣ ਤੱਕ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਸਿਰਫ਼ ਮਸ਼ਹੂਰੀਆਂ ਰਾਹੀਂ ਆਪਣਾ ਅਕਸ ਚਮਕਾਉਣ 'ਤੇ ਧਿਆਨ ਦਿੱਤਾ ਹੈ। ਉਨ੍ਹਾਂ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਤੇ ਅਕਾਲੀ ਦਲ ਦੀ ਤਰ੍ਹਾਂ ਸਿਆਸੀ ਲਾਭ ਹੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਬਸਪਾ ਪਿਛਲੀਆਂ ਕਮੀਆਂ ਤੋਂ ਸਬਕ ਲੈਂਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੂਰੀ ਤਾਕਤ ਨਾਲ ਮੈਦਾਨ ’ਚ ਉਤਰੇਗੀ ਤੇ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡੇਗੀ।