ਜੇਐੱਨਐੱਨ, ਜਲੰਧਰ : ਜਲੰਧਰ 'ਚ ਕੰਨਿਆ ਕਾਲਜ (ਕੇਐੱਮਵੀ) ਦੀ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਆ ਰਹੀ ਹੈ। ਘਟਨਾ ਵਿਕਾਸਪੁਰੀ ਏਰੀਆ ਦੀ ਹੈ। ਅੱਗ ਲੱਗਣ ਨਾਲ ਮੁੱਹਲੇ 'ਚ ਦਹਿਸ਼ਤ ਫੈਲ ਗਈ ਹੈ। ਫਿਲਹਾਲ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਹੈ। ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

Posted By: Amita Verma