ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀਆਂ ਇਮਾਰਤਾਂ ਸੀਲ
ਜਾਸ, ਜਲੰਧਰ : ਨਗਰ
Publish Date: Fri, 27 Mar 2026 11:01 PM (IST)
Updated Date: Fri, 27 Mar 2026 11:05 PM (IST)
ਜਾਸ, ਜਲੰਧਰ : ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਨੇ ਸ਼ੁੱਕਰਵਾਰ ਨੂੰ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਇਸ ਕਾਰਵਾਈ ਤਹਿਤ ਅਰਬਨ ਸਟੇਟ, 66 ਫੀਟ ਰੋਡ ਤੇ ਪ੍ਰੀਤ ਨਗਰ ਲਾਡੋਵਾਲੀ ਰੋਡ ’ਤੇ ਚਾਰ ਪ੍ਰਾਪਰਟੀਆਂ ਨੂੰ ਸੀਲ ਕੀਤਾ ਗਿਆ। 31 ਮਾਰਚ ਤੱਕ ਸੀਲਿੰਗ ਦੀ ਕਾਰਵਾਈ ਜਾਰੀ ਰਹੇਗੀ ਤੇ ਜੋ ਲੋਕ ਟੈਕਸ ਨਹੀਂ ਦੇ ਰਹੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ ਤੇ ਰਾਜੀਵ ਰਿਸ਼ੀ ਨੇ ਕਿਹਾ ਕਿ ਡਿਫਾਲਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਪਰ ਉਹ ਆਪਣਾ ਟੈਕਸ ਜਮ੍ਹਾਂ ਨਹੀਂ ਕਰਵਾ ਰਹੇ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ 20 ਫ਼ੀਸਦੀ ਪੈਨਲਟੀ ਤੇ 18 ਫ਼ੀਸਦੀ ਵਿਆਜ ਵੀ ਦੇਣਾ ਪਵੇਗਾ। ਇਸ ਲਈ ਲੋਕਾਂ ਨੂੰ 31 ਮਾਰਚ ਤੱਕ ਆਪਣਾ ਟੈਕਸ ਜਮ੍ਹਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।