- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਸ਼ਹੀਦ ਊਧਮ ਸਿੰਘ ਨਗਰ ਵਿਖੇ ਵਿਸ਼ਾਲ ਮੀਟਿੰਗ ਹੋਈ

ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਸ਼ਹੀਦ ਊਧਮ ਸਿੰਘ ਨਗਰ ’ਚ ਹੋਈ ਮੀਟਿੰਗ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵੱਲੋਂ ਹਲਕਾ ਸੈਂਟਰਲ ਦੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਸੰਦੀਪ ਲੱਕੀ ਅਤੇ ਸ਼ਹੀਦ ਊਧਮ ਸਿੰਘ ਨਗਰ ਦੇ ਵਸਨੀਕਾਂ ਵੱਲੋਂ ਕਮੇਟੀ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮੀਟਿੰਗ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ, ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਮੌਕੇ ਸ਼ਹੀਦ ਊਧਮ ਸਿੰਘ ਨਗਰ ਦੇ ਸਮੂਹ ਭਾਈਚਾਰੇ ਨੇ ਸਿਰੋਪਾਓ ਭੇਟ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਪਨ ਸੱਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਤੇ ਵਾਲਮੀਕਿ ਵੈਲਫੇਅਰ ਟਰੱਸਟ ਵੱਲੋਂ ਹਰ ਸਾਲ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਫਿਜ਼ੀਓਥੈਰੇਪੀ ਕੈਂਪ, ਖੂਨਦਾਨ ਕੈਂਪ ਤੇ ਮੈਡੀਕਲ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਦੁਪਹਿਰ 12 ਵਜੇ ਸੰਤ ਸਮਾਜ ਦੀ ਅਗਵਾਈ ਹੇਠ ਵਿਸ਼ਾਲ ਬੱਸ ਯਾਤਰਾ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਪਾਵਨ ਵਾਲਮੀਕਿ ਤੀਰਥ, ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। 24 ਅਕਤੂਬਰ ਨੂੰ ਦੁਪਹਿਰ 1 ਵਜੇ ਜਲੰਧਰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਸਜਾਈ ਜਾਵੇਗੀ। ਇਸੇ ਤਰ੍ਹਾਂ 26 ਅਕਤੂਬਰ ਦੀ ਰਾਤ 8 ਵਜੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਪ੍ਰਗਟ ਦਿਵਸ ਸਬੰਧੀ ਸਮਾਗਮ ਅਤੇ ਦੀਪਮਾਲਾ ਕੀਤੀ ਜਾਵੇਗੀ। ਇਸ ਮੌਕੇ ਸ਼ਹੀਦ ਊਧਮ ਸਿੰਘ ਨਗਰ ਦੇ ਪ੍ਰਧਾਨ ਸੰਦੀਪ ਲੱਕੀ ਨੇ ਭਰੋਸਾ ਦਿੱਤਾ ਕਿ ਸ਼ਹੀਦ ਊਧਮ ਸਿੰਘ ਨਗਰ ਦੇ ਸਮੂਹ ਮੈਂਬਰ ਕਮੇਟੀ ਦੇ ਨਾਲ ਖੜ੍ਹੇ ਹਨ । ਇਸ ਮੌਕੇ ਸੁਭਾਸ਼ ਸੋਂਧੀ, ਜਤਿੰਦਰ ਨਿੱਕਾ, ਗੁਲਜ਼ਾਰ ਖੋਸਲਾ, ਚੇਤਨ ਨਾਹਰ, ਆਨੰਦ ਬੈਂਸ, ਰਮਨ ਗਿੱਲ, ਗੌਰਵ ਜੀਕੇ, ਅਭੀ ਸਭਰਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।